post

Jasbeer Singh

(Chief Editor)

Business

ਰੇਲਵੇ ਬੱਜਟ ’ਚ ਪੰਜਾਬ ਨੂੰ ਕਿੰਨੇ ਮਿਲੇ ਰੁਪਏ,ਜਾਣੋ ਹੁਣ ਕਿਹੜੇ ਪ੍ਰੋਜੈਕਟਾਂ ’ਤੇ ਹੋਵੇਗਾ ਕੰਮ....

post-img

Railway Budget (25-ਜੁਲਾਈ-2025) : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਮੌਜੂਦ ਰਹੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ 30 ਸਟੇਸ਼ਨਾਂ ਨੂੰ ਅੰਮ੍ਰਿਤ ਰੇਲਵੇ ਸਟੇਸ਼ਨਾਂ ਵਜੋਂ ਵਿਕਸਤ ਕੀਤਾ ਜਾਣਾ ਹੈ। ਇਸ ਤੋਂ ਇਲਾਵਾ 1,158 ਕਿਲੋਮੀਟਰ ਨਵੇਂ ਟ੍ਰੈਕ ਬਣਾਉਣ ਲਈ 12 ਪ੍ਰੋਜੈਕਟਾਂ 'ਤੇ ਵੀ ਕੰਮ ਚੱਲ ਰਿਹਾ ਹੈ, ਜਿਸ ਦਾ ਕੰਮ 19,843 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਣਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤ ਸਟੇਸ਼ਨਾਂ ਵਿੱਚ ਸ਼ਾਮਲ 30 ਸਟੇਸ਼ਨਾਂ ਵਿੱਚ ਅਬੋਹਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਬਿਆਸ, ਬਠਿੰਡਾ ਜੰਕਸ਼ਨ, ਢੰਡਰੀ ਕਲਾਂ, ਧੂਰੀ, ਫਾਜ਼ਿਲਕਾ, ਫ਼ਿਰੋਜ਼ਪੁਰ ਕੈਂਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਜੰਕਸ਼ਨ, ਜਲੰਧਰ ਸਿਟੀ, ਕਪੂਰਥਲਾ, ਕੋਟਕਪੂਰਾ ਜੰਕਸ਼ਨ, ਲੁਧਿਆਣਾ ਜੰਕਸ਼ਨ, ਮਾਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨੰਗਲ ਡੈਮ, ਪਠਾਨਕੋਟ ਕੈਂਟ, ਪਠਾਨਕੋਟ ਸਿਟੀ, ਪਟਿਆਲਾ, ਫਗਵਾੜਾ ਜੰਕਸ਼ਨ, ਫਿਲੌਰ ਜੰਕਸ਼ਨ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਸਰਹਿੰਦ ਸਟੇਸ਼ਨ ਸ਼ਾਮਲ ਹਨ।

Related Post