go to login
post

Jasbeer Singh

(Chief Editor)

Latest update

ਅੱਜ ਕਿਵੇਂਦਾ ਰਹੇਗਾ ਕਾਰੋਬਾਰ ਅਤੇ ਕਿਹੜੀ ਚੰਗੀ ਖ਼ਬਰ ਮਿਲੇਗੀ....

post-img

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ,ਨਜ਼ਲਾ, ਜ਼ੁਕਾਮ ਅਤੇ ਮੌਸਮ ਦੇ ਐਕਸਪੋਜ਼ਰ ਦੀ ਸ਼ਿਕਾਇਤ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ। ਬ੍ਰਿਖ : ਸਮਾਂ ਕਿਉਂਕਿ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਲਈ ਯਤਨ ਨਾ ਕਰੋ, ਸਫਰ ਦਾ ਪ੍ਰੋਗਰਾਮ ਵੀ ਨਹੀਂ ਬਣਾਉਣਾ ਚਾਹੀਦਾ। ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇੇਵੇਗੀ। ਕਰਕ : ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ। ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਚੰਗੀ ਪਰ ਸਿਹਤ ਦਾ ਧਿਆਨ ਰੱਖੋ ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਸੋਚੇ ਵਿਚਾਰੇ ਬਗੈਰ ਭਰੋਸਾ ਨਹੀਂ ਕਰਨਾ ਚਾਹੀਦਾ। ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ, ਫੈਮਿਲੀ ਫਰੰਟ ’ਤੇ ਸਫਲਤਾ, ਤਾਲਮੇਲ , ਸਦਭਾਅ ਬਣਿਆ ਰਹੇਗਾ। ਬ੍ਰਿਸ਼ਚਕ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਕਿਸੇ ’ਚ ਵੀ ਆਪ ਦਾ ਲਿਹਾਜ਼ ਨਾ ਕਰਨਗੇ, ਮਨ ਵੀ ਟੈਂਸ ਰਹੇਗਾ। ਧਨ : ਸੰਤਾਨ ਹਰ ਮਾਮਲੇ ’ਤੇ ਆਪ ਨਾਲ ਸਹਿਯੋਗ ਕਰੇਗੀ ਅਤੇ ਤਾਲਮੇਲ ਰੱਖੇਗੀ, ਨੇਕ ਕੰਮਾਂ ’ਚ ਧਿਆਨ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ। ਮਕਰ : ਕਿਸੇ ਅਦਾਲਤੀ ਕੰਮ ਲਈ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ। ਕੁੰਭ : ਵੱਡੇ ਲੋਕਾਂ ਨਾਲ-ਮੇਲ-ਮਿਲਾਪ ਫਰੂਟਫੁੱਲ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋ ਸਕਦਾ ਹੈ। ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

Related Post