post

Jasbeer Singh

(Chief Editor)

Punjab

ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੱਟੇ ਜਾਣ ਦੇ ਮਾਮਲੇ ਵਿਚ ਭਾਰੀ ਰੋਸ

post-img

ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੱਟੇ ਜਾਣ ਦੇ ਮਾਮਲੇ ਵਿਚ ਭਾਰੀ ਰੋਸ ਜ਼ੀਰਕਪੁਰ, 19 ਮਾਰਚ 2026 : ਪੰਜਾਬ ਦੇ ਸ਼ਹਿਰ ਜੀਰਪੁਰ ਦੇ ਐਰੋਸਿਟੀ ਦੇ ਐਚ-ਬਲਾਕ ਵਿਖੇ ਗੁਟਕਾ ਸਾਹਿਬ ਦੇ ਅੰਗ ਫਟੀ ਹੋਈ ਹਾਲਤ ਵਿਚ ਮਿਲਣ ਤੇ ਸੰਗਤ ਵਿਚ ਭਾਰੀ ਰੋਸ ਹੈ। ਕਦੋਂ ਵਾਪਰੀ ਘਟਨਾ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਰੋਸਿਟੀ ਦੇ ਐੱਚ-ਬਲਾਕ ਵਿੱਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਸਿੱਖ ਸੰਗਤ ਅਤੇ ਨਿਵਾਸੀ ਵੱਡੀ ਗਿਣਤੀ ਵਿਚ ਮੌਕੇ ’ਤੇ ਇਕੱਠੇ ਹੋ ਗਏ ਅਤੇ ਇਸ ਕਾਰੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ । ਮਾਮਲਾ ਦਰਜ ਕਰਕੇ ਕਰ ਦਿੱਤੀ ਗਈ ਹੈ ਜਾਂਚ ਸ਼ੁਰੂ ਇਸ ਮਾਮਲੇ ’ਚ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਐੱਚ-ਬਲਾਕ ਦੀ ਸਰਵਿਸ ਰੋਡ ’ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਹਨ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਰਕਤ ਕਿਸ ਨੇ ਅਤੇ ਕਿਸ ਸਮੇਂ ਕੀਤੀ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਪੁਲਸ ਨੇ ਗੁਟਕਾ ਸਾਹਿਬ ਦੇ ਕਿੰਨੇ ਅੰਗ ਕੀਤੇ ਬਰਾਮਦ ਸੂਚਨਾ ਪਾ ਕੇ ਪੁਲਿਸ ਟੀਮ ਤੁਰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ । ਜਾਂਚ ਦੌਰਾਨ ਪੁਲਸ ਨੇ ਮੌਕੇ ਤੋਂ ਕਰੀਬ 58 ਅੰਗ ਬਰਾਮਦ ਕੀਤੇ। ਮਰਯਾਦਾ ਦਾ ਧਿਆਨ ਰੱਖਦੇ ਹੋਏ ਪੁਲਸ ਨੇ ਇਨ੍ਹਾਂ ਅੰਗਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਕੱਠਾ ਕਰ ਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਜਮ੍ਹਾਂ ਕਰਵਾ ਦਿੱਤੇ।

Related Post

Instagram