post

Jasbeer Singh

(Chief Editor)

Punjab

ਸਬ ਡਵੀਜ਼ਨ ਦਿੜ੍ਹਬਾ ਵਿੱਚ ' ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ' ਦੇ ਬਕਾਇਆ ਮਾਮਲਿਆਂ ਦਾ ਸੌ ਫੀਸਦੀ ਨਿਪਟਾਰਾ :

post-img

ਸਬ ਡਵੀਜ਼ਨ ਦਿੜ੍ਹਬਾ ਵਿੱਚ ' ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ' ਦੇ ਬਕਾਇਆ ਮਾਮਲਿਆਂ ਦਾ ਸੌ ਫੀਸਦੀ ਨਿਪਟਾਰਾ : ਐਸ.ਡੀ.ਐਮ ਰਾਜੇਸ਼ ਸ਼ਰਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਫੌਰੀ ਕਾਰਵਾਈ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ: ਰਾਜੇਸ਼ ਸ਼ਰਮਾ ਦਿੜ੍ਹਬਾ/ ਸੰਗਰੂਰ, 18 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਵਿੱਚ 'ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ' ਸਬੰਧੀ ਬਕਾਇਆ ਪਏ ਸਾਰੇ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਲ ਵਿਭਾਗ ਦੇ ਨਾਲ ਸੰਬੰਧਿਤ ਕੰਮਾਂ ਨੂੰ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਵਿੱਚ 'ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ' ਸਬੰਧੀ ਬਕਾਇਆ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜਿਸ ਦੀ ਪਾਲਣਾ ਨੂੰ ਦਿੜ੍ਹਬਾ ਡਵੀਜ਼ਨ ਵਿੱਚ ਪਹਿਲ ਦੇ ਆਧਾਰ ਉਤੇ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸੰਬੰਧਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਲੋਕਾਂ ਨੂੰ ਉਪਲਬਧ ਕਰਵਾਉਣ ਲਈ ਅਸੀਂ ਵਚਨਬੱਧ ਹਾਂ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਾਗਰਿਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕਾਰਜ ਕਰਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਮਈ ਤੋਂ 'ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ' ਲਈ ਨਿਰਧਾਰਿਤ ਸਮਾਂ 45 ਦਿਨਾਂ ਤੋਂ ਘਟਾ ਕੇ 30 ਦਿਨ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਲੈਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

Related Post