ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੈਂਕੜੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ : ਚੀਮਾ
ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੈਂਕੜੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ : ਚੀਮਾ
ਚੰਡੀਗੜ੍ਹ, 16 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਹਰਪਾਲ ਚੀਮਾ ਨੇ ਆਖਿਆ ਕਿ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੈਂਕੜੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ ਗਿਆ ਹੈ ।
ਹੋਰ ਕੀ ਕੀ ਆਖਿਆ ਚੀਮਾ ਨੇ
ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸੋਮਵਾਰ ਨੂੰ ਕਿਹਾ ਕਿ ਇੱਕ ਡਰੱਗ ਡੀਲਰ ਅਤੇ ਇੱਕ ਭਾਜਪਾ ਅਧਿਕਾਰੀ ਦੀ ਗ੍ਰਿਫਤਾਰੀ ਨੇ ਭਾਜਪਾ ਨੂੰ ਬੇਨਕਾਬ ਕਰ ਦਿੱਤਾ ਹੈ । ਪਾਰਟੀ ਦੇ ਡਰੱਗ ਤਸਕਰੀ ਨਾਲ ਡੂੰਘੇ ਸਬੰਧ ਨਸ਼ਿਆਂ ਦੇ ਖਤਰੇ ‘ਚ ਇਸਦੀ ਭੂਮਿਕਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਜੋ ਸਾਲਾਂ ਤੋਂ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ ।
ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਵਿਚ ਫੈਲ ਗਈ ਸੀ ਨਸਿ਼ਆਂ ਦੀ ਤਸਕਰੀ
ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰ ਪਹਿਲਾਂ ਭਾਜਪਾ ਦੀ ਰਾਜਨੀਤਿਕ ਸਰਪ੍ਰਸਤੀ ਹੇਠ ਕੰਮ ਕਰਦੇ ਸਨ ਪਰ ਹੁਣ ਭਾਜਪਾ ਦੇ ਆਗੂ ਅਤੇ ਅਧਿਕਾਰੀ ਖੁਦ ਡਰੱਗ ਨਾਲ ਸਬੰਧਤ ਮਾਮਲਿਆਂ ਵਿੱਚ ਫੜੇ ਜਾ ਰਹੇ ਹਨ । ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਕਿਉਂ ਜ਼ਬਤ ਕੀਤੇ ਜਾ ਰਹੇ ਹਨ । ਉਨ੍ਹਾਂ ਇਹ ਵੀ ਯਾਦ ਕੀਤਾ ਕਿ ਅਕਾਲੀ-ਭਾਜਪਾ ਦੇ ਰਾਜ ਦੌਰਾਨ ਹੀ ਨਸਿ਼ਆਂ ਦੀ ਤਸਕਰੀ ਪੂਰੇ ਪੰਜਾਬ ‘ਚ ਫੈਲ ਗਈ ਸੀ ਅਤੇ ਸੂਬੇ ਨੂੰ ਹਨੇਰੇ ‘ਚ ਡੁਬੋ ਦਿੱਤਾ ਸੀ ।
ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚੇਹਰਾ ਨੰਗਾ ਹੋ ਗਿਆ ਹੈ
ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨੇ ਭਾਜਪਾ ਦੇ ਦੋਹਰੇ ਮਾਪਦੰਡਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਇਸ ਦੇ ਡੂੰਘੇ ਸਬੰਧਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਸਾਲਾਂ ਤੋਂ, ਭਾਜਪਾ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੇ ਮੁੱਦੇ ਦਾ ਰਾਜਨੀਤੀਕਰਨ ਕਰਨ ਦੀ ਕੋਸਿ਼ਸ਼ ਕਰ ਰਹੀ ਹੈ, ਪਰ ਹੁਣ ਇਸਦਾ ਆਪਣਾ ਹੀ ਇੱਕ ਅਧਿਕਾਰੀ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਫਸ ਗਿਆ ਹੈ, ਇਸ ਤੋਂ ਸਾਬਤ ਹੁੰਦਾ ਹੈ ਕਿ ਪਾਰਟੀ ਖੁਦ ਉਸ ਬੁਰਾਈ ‘ਚ ਸ਼ਾਮਲ ਹੈ, ਜਿਸ ਵਿਰੁੱਧ ਇਹ ਲੜਨ ਦਾ ਦਿਖਾਵਾ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰ ਪਹਿਲਾਂ ਉਨ੍ਹਾਂ ਦੀ ਰਾਜਨੀਤਿਕ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਪਰ ਹੁਣ ਭਾਜਪਾ ਆਗੂ ਖੁਦ ਨਸ਼ੀਲੇ ਪਦਾਰਥਾਂ ਨਾਲ ਫੜੇ ਜਾ ਰਹੇ ਹਨ। ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ।
ਪੰਜਾਬ ਅੰਦਰ 2022 ਤੋਂ ਚੱਲ ਰਹੀ ਹੈ ਨਸਿ਼ਆਂ ਵਿਰੁੱਧ ਜੰਗ ਮੁਹਿੰਮ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਸਰਕਾਰ ਨਸਿ਼ਆਂ ਵਿਰੁੱਧ ਇੱਕ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਚਲਾ ਰਹੀ ਹੈ । ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਭਾਵੇਂ ਉਹ ਕਿਸੇ ਵੀ ਰਾਜਨੀਤਕ ਸਬੰਧ ਦਾ ਹੋਵੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ “ਨਸ਼ਿਆਂ ਵਿਰੁੱਧ ਜੰਗ” (War on drugs) ਮੁਹਿੰਮ ਤਹਿਤ ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ, ਭਾਵੇਂ ਉਹ ਭਾਜਪਾ ਆਗੂ ਹੋਵੇ, ਅਧਿਕਾਰੀ ਹੋਵੇ ਜਾਂ ਸਮਰਥਕ, ਬਖਸ਼ਿਆ ਨਹੀਂ ਜਾਵੇਗਾ ।
ਦੇਸ਼ ਵਿਆਪੀ ਨਸ਼ਾ ਨੈੱਟਵਰਕ ‘ਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਪੰਜਾਬ ‘ਚੋਂ ਨਸਿ਼ਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਪਰ ਦੇਸ਼ ਵਿਆਪੀ ਨਸ਼ਾ ਨੈੱਟਵਰਕ ‘ਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ‘ਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਇੱਕ ਵੱਡਾ ਹਿੱਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪਹੁੰਚਣ ਤੋਂ ਪਹਿਲਾਂ ਭਾਜਪਾ ਸ਼ਾਸਿਤ ਗੁਜਰਾਤ ‘ਚੋਂ ਲੰਘਦਾ ਹੈ। ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੀ ਨਿਗਰਾਨੀ ਹੇਠ ਇੰਨੀ ਵੱਡੀ ਮਾਤਰਾ ‘ਚ ਨਸ਼ੇ ਦੇਸ਼ ‘ਚ ਕਿਵੇਂ ਦਾਖਲ ਹੋ ਰਹੇ ਹਨ ।
ਪੰਜਾਬ ਸਰਕਾਰ ਨੇ ਡਰੋਨ ਵਿਰੋਧੀ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ
ਨਸਿ਼ਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਰੋਨ ਵਿਰੋਧੀ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ, ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਹੈ, ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਆਮ ਜ਼ਿੰਦਗੀ ‘ਚ ਵਾਪਸ ਆਉਣ ‘ਚ ਮੱਦਦ ਕਰਨ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ‘ਚ ਵਾਧਾ ਕੀਤਾ ਹੈ ।
ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜੀਆਂ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕੀਤਾ
ਵਿੱਤ ਮੰਤਰੀ (Finance Minister) ਨੇ ਕਿਹਾ ਕਿ ਜੇਕਰ ਕੋਈ ਵੀ ਭਾਜਪਾ ਆਗੂ, ਅਹੁਦੇਦਾਰ ਜਾਂ ਸਮਰਥਕ ਨਸ਼ਾ ਤਸਕਰੀ ‘ਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਪੰਜਾਬ ਪੁਲਸ ਸਖ਼ਤ ਕਾਰਵਾਈ ਕਰੇਗੀ ਅਤੇ ਉਸਨੂੰ ਜੇਲ੍ਹ ਭੇਜੇਗੀ। ਸਮਾਪਤੀ ਕਰਦੇ ਹੋਏ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜੀਆਂ ਪਾਰਟੀਆਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੇ ਭਵਿੱਖ ਨੂੰ ਕੌਣ ਬਚਾਏਗਾ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੇ ਵਾਰ-ਵਾਰ ਪੰਜਾਬ ਨਾਲ ਧੋਖਾ ਕੀਤਾ ਹੈ । ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰਹੇਗੀ ਜਦੋਂ ਤੱਕ ਹਰ ਨਸ਼ਾ ਤਸਕਰ ਨੂੰ ਸਜ਼ਾ ਨਹੀਂ ਮਿਲ ਜਾਂਦੀ ।
