post

Jasbeer Singh

(Chief Editor)

ਸ਼੍ਰੋਮਣੀ ਅਕਾਲੀ ਦਲ ਵਿੱਚ ਸੈਂਕੜੇ ਨੌਜਵਾਨ ਸ਼ਾਮਲ

post-img

ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਨੂੰ ਦਿੱਲੀ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਆਗੂ ਹਰਜੋਤ ਸਿੰਘ ਦੇ ਨਾਲ ਸੈਂਕੜੇ ਨੌਜਵਾਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਹੋਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਕਾਲਕਾ ਨੇ ਹਰਜੋਤ ਸਿੰਘ ਨੂੰ ਯੂਥ ਅਕਾਲੀ ਦਲ ਦਿੱਲੀ ਦਾ ਜਨਰਲ ਸਕੱਤਰ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪਾਰਟੀ ਦੇ ਪ੍ਰਧਾਨ ਐੱਮਪੀਐੱਸ ਚੱਢਾ, ਭੁਪਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਲੱਕੀ, ਰਵਨੀਤ ਜਸਮੇਨ ਸਿੰਘ ਨੋਨੀ, ਮਨਜੀਤ ਸਿੰਘ ਔਲਖ, ਅਮਰਜੀਤ ਸਿੰਘ ਪਿੰਕੀ ਸਣੇ ਹੋਰ ਵੀ ਨੌਜਵਾਨਾਂ ਦੀ ਇਹ ਉਹ ਟੀਮ ਹੈ, ਜਿਥੇ ਕਿਤੇ ਵੀ ਲੋੜ ਪੈਂਦੀ ਹੈ, ਭਾਵੇਂ ਅੰਡੇਮਾਨ ਨਿਕੋਬਾਰ ਜਾਣਾ ਪਵੇ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਣਾ ਪਵੇ ਜਦੋਂ ਕਿਸੇ ਸਿੱਖ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਹ ਸਾਰੇ ਜਾਂਦੇ ਹਨ।

Related Post