post

Admin

(Chief Editor)

Punjab

ਮਾਨਸਿਕ ਪ੍ਰੇਸ਼ਾਨੀ ਕਾਰਨ ਪਤੀ-ਪਤਨੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

post-img

ਮਾਨਸਿਕ ਪ੍ਰੇਸ਼ਾਨੀ ਕਾਰਨ ਪਤੀ-ਪਤਨੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਫ਼ਾਜ਼ਿਲਕਾ, 10 ਅਗਸਤ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਦੇ ਪਿੰਡ ਭੰਬਾ ਵੱਟੂ ਉਤਾੜ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪਤੀ-ਪਤਨੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਫਾਜਿਲਕਾ ਵਿਖੇ ਪੈਂਦੇ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ (Village Bhamba Wattu Uttar) ’ਚ ਜੋ ਪਤੀ ਪਤਨੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ ਵਿਚ ਮ੍ਰਿਤਕਾਂ ਦੀ ਪਛਾਣ ਪਿੱਪਲ ਸਿੰਘ (45) ਪੁੱਤਰ ਜੋਗਿੰਦਰ ਸਿੰਘ ਅਤੇ ਲਖਵਿੰਦਰ ਕੌਰ (40) ਪਤਨੀ ਪਿੱਪਲ ਸਿੰਘ ਵਜੋਂ ਹੋਈ ਹੈ ।

ਕੀ ਦੱਸਿਆ ਚੌਂਕੀ ਇੰਚਾਰਜ ਨੇ

ਉਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆ ਘੁਬਾਇਆ ਪੁਲਸ ਚੌਕੀ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮਾਨਸਿਕ ਪ੍ਰੇਸ਼ਾਨੀ (Mental distress) ਦੇ ਚੱਲਦਿਆਂ ਪਤੀ ਪਤਨੀ ਵਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ ।

Related Post

Instagram