ਪਤੀ ਨੇ ਗਲਾ ਵੱਢ ਕੇ ਕਰ ਦਿੱਤਾ ਪਤਨੀ ਦਾ ਕਤਲ
ਮਾਨਸਾ, 11 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa) ਦੇ ਪਿੰਡ ਠੁੱਠੀਆ ਵਾਲੀ ਵਿਖੇ ਬੀਤੀ ਦੇਰ ਰਾਤ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਗਲਾ ਵੱਢ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਮਹਿਲਾ
ਮਿਲੀ ਜਾਣਕਾਰੀ ਅਨੁਸਾਰ ਮਾਨਸਾ ਜਿਲੇ ਦੇ ਪਿੰਡ ਠੁੱਠੀਆ (Village Thuthia) ਵਿਖੇ ਜੋ ਬੀਤੀ ਦੇਰ ਰਾਤ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਤੇਜ਼ਧਾਰ ਹਥਿਆਰ (Edged weapon) ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮਹਿਲਾ ਦੀ ਪਛਾਣ ਸਿਮਰਜੀਤ ਕੌਰ ਤੇ ਮਹਿਲਾ ਦੇ ਪਤੀ ਜਿਸਨੇ ਘਟਨਾ ਨੂੰ ਅੰਜਾਮ ਦਿੱਤਾ ਹੈ ਦੀ ਪਛਾਣ ਸਚਪ੍ਰੀਤ ਸਿੰਘ ਦੇ ਤੌਰ 'ਤੇ ਹੋਈ ਹੈ । ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਤੋਂ ਹੀ ਸਚਪ੍ਰੀਤ ਸਿੰਘ ਫਰਾਰ ਚੱਲ ਰਿਹਾ ਹੈ ।
ਪੁਲਸ ਨੇ ਲਾਸ਼ ਕਬਜੇ ਵਿਚ ਲੈ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ
ਉਪਰੋਕਤ ਕਤਲ ਦੀ ਵਾਰਦਾਤ ਦਾ ਪਤਾ ਚਲਦਿਆਂ ਹੀ ਮੌਕੇ ਤੇ ਪਹੁੰਚੀ ਸਬੰਧਤ ਥਾਣੇ ਦੀ ਪੁਲਸ ਟੀਮ ਵਲੋਂ ਲਾਸ਼ (Corpse) ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਤਾਂ ਜੋ ਲਾਸ਼ ਦਾ ਪੋਸਟਮਾਰਟਮ (Postmortem) ਕੀਤਾ ਜਾ ਸਕੇ । ਫਿਲਹਾਲ ਕਤਲ ਦੇ ਕਾਰਨ ਸਪੱਸ਼ਟ ਨਹੀਂ ਹਨ । ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇ ਲਵ ਮੈਰਿਜ ਕੀਤੀ ਸੀ । ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆਵੇਗੀ ।
ਪੁਲਸ ਕਰ ਰਹੀ ਹੈ ਮੁਲਜਮ ਦੀ ਭਾਲ
ਪੁਲਸ ਚੌਕੀ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ ਅਤੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ ।
