post

Jasbeer Singh

(Chief Editor)

National

ਮੋਨੀ ਅਮਾਵਸਿਆ ਤੇ ਮਚੀ ਭਗਦੜ ਤੇ ਮੈਨੂੰ ਬਹੁਤ ਦੁਖ ਹੈ ਤੇ ਮੈਂ ਲਗਾਤਾਰ ਸਰਕਾਰ ਦੇ ਸੰਪਰਕ ਵਿਚ ਵੀ ਹਾਂ : ਮੋਦੀ

post-img

ਮੋਨੀ ਅਮਾਵਸਿਆ ਤੇ ਮਚੀ ਭਗਦੜ ਤੇ ਮੈਨੂੰ ਬਹੁਤ ਦੁਖ ਹੈ ਤੇ ਮੈਂ ਲਗਾਤਾਰ ਸਰਕਾਰ ਦੇ ਸੰਪਰਕ ਵਿਚ ਵੀ ਹਾਂ : ਮੋਦੀ ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਪ੍ਰਯਾਗਰਾਜ ਮਹਾੁਕੰੁਭ ਵਿਚ ਮੌਨੀ ਅਮਾਵਸਿਆ ਮੌਕੇ ਸ਼ਰਧਾਲੂਆਂ ਵਿਚ ਮਚੀ ਭਗਦੜ ਕਾਰਨ ਪੈਦਾ ਹੋਈ ਖਰਾਬ ਸਥਿਤੀ ਤੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਉਹ ਲਗਾਤਾਰ ਉਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿਚ ਹਨ । ਪੀ. ਐਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ `ਤੇ ਲਿਖਿਆ ਹੈ ਕਿ ਪ੍ਰਯਾਗਰਾਜ ਮਹਾਕੁੰਭ ਵਿਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ `ਚ ਲੱਗਾ ਹੋਇਆ ਹੈ । ਮੈਂ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਅਤੇ ਮੈਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਾਂ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਚਾਰ ਵਾਰ ਫ਼ੋਨ `ਤੇ ਗੱਲਬਾਤ ਕੀਤੀ । ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੁੱਖ ਮੰਤਰੀ ਯੋਗੀ ਨੂੰ ਫ਼ੋਨ ਕਰ ਕੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ ।

Related Post