
ਨੱਕ ਰਗੜਕੇ ਮੰਗੀ ਮਾਫ਼ੀ, ਹੁਣ ਤਾਂ ਸੰਗਤੇ ਬਖਸ਼ ਦਿਓ : ਅਕਾਲੀ ਆਗੂ ਝੂੰਦਾ
- by Aaksh News
- April 30, 2024

ਅਕਾਲੀ ਦਲ ਹਲਕਾ ਸੰਗਰੂਰ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਨੇ ਜ਼ਿਲ੍ਹਾ ਪੱਧਰੀ ਰੱਖੀ ਮਰਹੂਮ ਵਿਧਾਇਕ ਮਲਕੀਤ ਸਿੰਘ ਕੀਤੂ ਦੀ ਕੋਠੀ ਅੱਗੇ ਪਾਰਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੱਕ ਰਗੜ ਕੇ ਅਸੀਂ ਆਪਣੀਆਂ ਗ਼ਲਤੀਆਂ ਦੀ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਦੇ ਹਾਂ। ਅਕਾਲੀ ਦਲ ਹਲਕਾ ਸੰਗਰੂਰ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਨੇ ਜ਼ਿਲ੍ਹਾ ਪੱਧਰੀ ਰੱਖੀ ਮਰਹੂਮ ਵਿਧਾਇਕ ਮਲਕੀਤ ਸਿੰਘ ਕੀਤੂ ਦੀ ਕੋਠੀ ਅੱਗੇ ਪਾਰਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੱਕ ਰਗੜ ਕੇ ਅਸੀਂ ਆਪਣੀਆਂ ਗ਼ਲਤੀਆਂ ਦੀ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਦੇ ਹਾਂ। ਸਿਰਫ ਅਕਾਲੀ ਦਲ ਹੀ ਪੰਜਾਬ ਦੇ ਪੰਥਕ ਅਤੇ ਪੰਜਾਬ ਹਿਤੈਸ਼ੀ ਮੁੱਦੇ ਲੋਕ ਸਭਾ ਵਿੱਚ ਉਠਾਉਂਦਾ ਰਿਹਾ ਹੈ ਤੇ ਅੱਗੇ ਵੀ ਉਠਾਉਂਦਾ ਰਹੇਗਾ। ਕਾਂਗਰਸ ਵਿਰੋਧੀ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਉਹਨਾਂ ਨੇ ਮੰਚ ਤੋਂ ਦੋਹਰੇ ਕਿਰਦਾਰ ਵਾਲਾ ਦੱਸਿਆ। ਬਲੂ ਸਟਾਰ ਦੀ ਗੱਲ ਕਰਦੇ ਆਂ ਉਹਨਾਂ ਮੰਚ ਤੋਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਉਸੇ ਪਾਰਟੀ ਤੋਂ ਚੋਣ ਲੜ ਰਿਹਾ ਹੈ ਜਿਸ ਦੇ ਖਿਲਾਫ ਉਹ 84 ਦੇ ਦੰਗਿਆਂ ਦੀ ਕੁਝ ਸਮਾਂ ਪਹਿਲਾਂ ਹੋਰ ਪਾਰਟੀਆਂ ਵਿੱਚ ਰਹਿੰਦਾ ਹੋਇਆ ਸਟੇਜਾਂ ਤੋਂ ਮੁੱਦੇ ਉਠਾਉਂਦਾ ਰਿਹਾ ਹੈ। ਹਜ਼ਾਰਾਂ ਸਿੱਖਾਂ ਨੂੰ ਗਲਾਂ ਵਿੱਚ ਟਾਇਰ ਪਾ ਕੇ ਜਿਉਂਦੇ ਸਾੜਨ ਅਤੇ ਪਿਛਲੇ ਦਹਾਕਿਆਂ ਵਿੱਚ 25 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਬੇਦੋਸ਼ੇ ਮਾਰਨ ਦੀ ਗੱਲ ਨੂੰ ਜਦ ਉਹਨਾਂ ਨੇ ਮੰਚ ਤੋਂ ਬੋਲਿਆ ਤਾਂ ਪ੍ਰੈਸ ਕਾਨਫਰੰਸ ਰਾਹੀਂ ਪੰਜਾਬੀ ਜਾਗਰਣ ਦੇ ਪੱਤਰਕਾਰ ਵੱਲੋਂ ਪੁੱਛੇ ਸਵਾਲ ਕਿ ਜਸਵੰਤ ਸਿੰਘ ਖਾਲੜਾ 'ਤੇ ਬਣੀ ਫਿਲਮ ਵੀ ਇਸੇ ਮੁੱਦੇ 'ਤੇ ਹੈ ਤਾਂ ਉਨ੍ਹਾਂ ਝੱਟ ਕਿਹਾ ਕਿ ਇਸ ਫਿਲਮ ਤੋਂ ਕੇਂਦਰ ਸਰਕਾਰ ਨੂੰ ਰੋਕ ਹਟਾਉਣੀ ਚਾਹੀਦੀ ਹੈ। ਜਸਵੰਤ ਸਿੰਘ ਖਾਲੜਾ ਤੇ ਬਣੀ ਇਤਿਹਾਸਿਕ ਫਿਲਮ ਨੂੰ ਸਿਨੇਮੇ ਘਰਾਂ ਵਿੱਚ ਤੇ ਹੋਰ ਪੰਜਾਬ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਵਿੱਚ ਓਟੀਟੀ ਪਲੇਟਫਾਰਮਾਂ ਤੇ ਰਿਲੀਜ਼ ਕਰਨਾ ਚਾਹੀਦਾ ਹੈ ਤਾਂ ਕਿ ਅਜੋਕੇ ਪੀੜ੍ਹੀ ਨੂੰ ਜਸਵੰਤ ਸਿੰਘ ਖਾਲੜਾ ਦੇ ਇਤਿਹਾਸ ਤੇ ਪੰਥ ਪ੍ਰਤੀ ਕੀਤੇ ਉਚੇਚੇ ਯਤਨਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ, ਹਲਕਾ ਇੰਚਾਰਜ ਕੁਲਵੰਤ ਸਿੰਘ ਐਸਜੀਪੀਸੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਪੀਸੀਏ ਦੇ ਮੈਂਬਰ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੁਰਜੀਤ ਸਿੰਘ ਮੈਨੇਜਰ ਬਾਬਾ ਗਾਂਧਾ ਸਿੰਘ ਗੁਰਦੁਆਰਾ, ਮਹਿਲਾ ਵਿੰਗ ਦੀਆਂ ਸੀਨੀਅਰ ਆਗੂ ਜਸਵਿੰਦਰ ਕੌਰ ਸ਼ੇਰ ਗਿੱਲ, ਬੇਅੰਤ ਕੌਰ ਖਹਿਰਾ, ਸਾਬਕਾ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਲ, ਜਸਵਿੰਦਰ ਕੌਰ ਠੁੱਲੇਵਾਲ, ਆਦਿ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।