post

Jasbeer Singh

(Chief Editor)

Patiala News

ਪੰਜਾਬ ਆਈ. ਟੀ. ਆਈਜ਼ ਵਿਖੇ ਦਾਖਲਿਆਂ ਵਿੱਚ ਵਾਧਾ ਹੋਣ ਨਾਲ ਦਾਖਲਿਆਂ ਦੀ ਗਿਣਤੀ 28 ਤੋਂ 35 ਹਜ਼ਾਰ ਤੱਕ ਪਹੁੰਚੀ : ਸਿੰਗ

post-img

ਪੰਜਾਬ ਆਈ. ਟੀ. ਆਈਜ਼ ਵਿਖੇ ਦਾਖਲਿਆਂ ਵਿੱਚ ਵਾਧਾ ਹੋਣ ਨਾਲ ਦਾਖਲਿਆਂ ਦੀ ਗਿਣਤੀ 28 ਤੋਂ 35 ਹਜ਼ਾਰ ਤੱਕ ਪਹੁੰਚੀ : ਸਿੰਗਲਾ ਪਟਿਆਲਾ, 3 ਅਕਤੂਬਰ () : ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਪੰਜਾਬ ਭਰ ਦੀਆਂ ਆਈ. ਟੀ. ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਜਿਥੇ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ ਉਥੇ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28 ਹਜ਼ਾਰ ਤੋਂ ਵੱਧ ਕੇ ਹੁਣ 35 ਹਜ਼ਾਰ ਤੱਕ ਪਹੁੰਚ ਗਈ ਹੈ। ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਲਈ ਕੰਮ ਕਰ ਰਹੀ ਤਾਂ ਜੋ ਬੇਰੁਜ਼ਗਾਰੀ ਅਤੇ ਪ੍ਰਵਾਸ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਮਿਸ਼ਨ ਅਧੀਨ ਕੰਮ ਕੀਤਾ ਜਾ ਰਿਹਾ ਹੈ ਤੇ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਆਈ. ਟੀ. ਆਈਜ਼. ਸੀਟਾਂ ਵਧਾਈਆਂ ਗਈਆਂ ਹਨ ਅਤੇ ਅਗਲੇ ਵਿੱਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਨੂੰ ਵਧਾ ਕੇ 50 ਹਜ਼ਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਈ. ਟੀ. ਆਈ. ਦੇ ਦਾਖ਼ਲਿਆਂ ਵਿੱਚ ਇਹ ਸ਼ਾਨਦਾਰ ਵਾਧਾ ਨੌਜਵਾਨਾਂ ਵਿੱਚ ਹੁਨਰ ਅਧਾਰਤ ਸਿੱਖਿਆ ਦੀ ਵੱਧ ਰਹੀ ਮਾਨਤਾ ਨੂੰ ਦਰਸਾਉਂਦਾ ਹੈ।

Related Post