
ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਮੈਂ ਆਵਾਜ਼ ਬੁਲੰਦ ਨਹੀਂ ਕੀਤੀ : ਬਿਕਰਮ ਸਿੰਘ ਮਜੀਠੀਆ
- by Jasbeer Singh
- December 2, 2024

ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਮੈਂ ਆਵਾਜ਼ ਬੁਲੰਦ ਨਹੀਂ ਕੀਤੀ : ਬਿਕਰਮ ਸਿੰਘ ਮਜੀਠੀਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਜੀਠੀਆ ਨੇ ਕਬੂਲੀ ਗਲਤੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਜਾਰੀ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਦੇ ਬਿਆਨ ਦਰਜ ਕੀਤੇ ਗਏ । ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ “ਮੈਂ 2007 – 2009 ਅਤੇ 2009 – 2012 ਤੱਕ ਮੰਤਰੀ ਮੰਡਲ ਦਾ ਹਿੱਸਾ ਨਹੀਂ ਸੀ । ਮੈਂ 2012 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਸੀ । ਕਿਸੇ ਵੀ ਕੈਬਨਿਟ ਮੀਟਿੰਗ ਵਿੱਚ ਮੁਆਫੀ ਜਾਂ ਫਿਰ ਜੋ ਕਿ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ, ਅਜਿਹੇ ਕਿਸੇ ਵੀ ਮੁੱਦੇ ਚ ਮੈਂ ਸ਼ਾਮਿਲ ਨਹੀਂ ਸੀ ਪਰ ਮੈਂ ਆਪਣੀ ਗਲਤੀ ਸਵੀਕਾਰ ਕਰਦਾ ਹਾਂ ਕਿ ਮੈਂ ਉਸ ਮੰਤਰੀ ਮੰਡਲ ਦਾ ਹਿੱਸਾ ਸੀ । ਮੈਂ ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਆਵਾਜ਼ ਬੁਲੰਦ ਨਹੀਂ ਕੀਤੀ, ਇਸ ਲਈ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।