
ਮੈਂ ਆਪਣੇ ਕੱਪੜੇ ਬੈਗ `ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ : ਗਿਆਨੀ ਰਘਬੀਰ ਸਿੰਘ
- by Jasbeer Singh
- March 1, 2025

ਮੈਂ ਆਪਣੇ ਕੱਪੜੇ ਬੈਗ `ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 1 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੀਡੀਆ ਵਲੋਂ ਪੁੱਛੇ ਗਏ ਸਵਾਲ ਤੇ ਕਿ ਤਹਾਨੂੰ ਵੀ ਜਥੇਦਾਰੀ ਦੇ ਅਹੁਦੇ ਤੋਂ ਹਟਾਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਕਿਹਾ ਕਿ ਮੇਰਾ ਬੈਗ ਪੈਕ ਹੈ, ਮੈਨੂੰ ਪਰਵਾਹ ਨਹੀਂ, ਇਸ ਦੇ ਨਾਲ ਹੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ।ਉਹਨਾਂ ਕਿਹਾ ਕਿ ਜੋ ਪੰਜ ਮੈਂਬਰ ਬਚੇ ਨੇ ਉਹ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਪਰ ਉਹਨਾਂ ਨੇ ਜੋ ਇੱਕ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਹੈ ਕਿ ਅਕਾਲੀ ਦਲ ਸਹਿਯੋਗ ਨਹੀਂ ਕਰ ਰਿਹਾ, ਪਰ ਫਸੀਲ ਤੋਂ ਇਹ ਕਿਹਾ ਗਿਆ ਸੀ ਕਿ ਉਹ ਸੱਤ ਮੈਂਬਰ ਹੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰੇਗੀ।ਦੱਸਣਯੋਗ ਹੈ ਕਿ ਕਿਰਪਾਲ ਸਿੰਘ ਬਡੂਗਰ ਅਤੇ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਤਾਂ ਹੁਣ ਉਸ ਕਮੇਟੀ ਦੇ ਪੰਜ ਮੈਂਬਰ ਬਚੇ ਨੇ। ਜਿਨਾਂ ਨੂੰ ਹੁਕਮ ਜਾਰੀ ਹੋਏ ਨੇ ਕਿ ਉਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ। ਪੱਤਰਕਾਰਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਵਾਲ ਪੁੱਛਿਆ ਗਿਆ ਕਿ ਤੁਹਾਨੂੰ ਹਟਾਉਣ ਦੀਆਂ ਚਰਚਾਵਾਂ ਨੇ ਤਾਂ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਮੈਂ ਤਾਂ ਆਪਣੇ ਕੱਪੜੇ ਬੈਗ ਦੇ ਵਿੱਚ ਪਾਏ ਨੇ ਮੈਨੂੰ ਕੋਈ ਪਰਵਾਹ ਨਹੀਂ। ਇਹ ਸੇਵਾ ਗੁਰੂ ਦੀ ਕਿਰਪਾ ਦੇ ਨਾਲ ਹੀ ਮਿਲਦੀ ਹੈ। ਕੋਈ ਇੱਥੇ ਪੱਕੇ ਤੌਰ ਤੇ ਨਹੀਂ ਰਹਿੰਦਾ ।