post

Jasbeer Singh

(Chief Editor)

Punjab

ਆਈ. ਟੀ. ਬੀ. ਪੀ. ਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ

post-img

ਆਈ. ਟੀ. ਬੀ. ਪੀ. ਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ ਤਰਨਤਾਰਨ, 27 ਮਾਰਚ 2026 : ਪੰਜਾਬ ਦੇ ਜਿ਼ਲਾ ਤਰਨਤਾਰਨ ਵਿਖੇ ਆਈ. ਟੀ. ਬੀ. ਪੀ. ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹਨ ਆਈ. ਟੀ. ਬੀ. ਪੀ. ਦੇ ਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲਾ ਤਰਨਤਾਰਨ ਦੇ ਪਿੰਡ ਬਿਲੀਆਂਵਾਲਾ ਦੇ ਵਸਨੀਕ ਜਿਸ ਆਈ. ਟੀ. ਬੀ. ਪੀ. ਦੇ ਜਿਸ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦਾ ਨਾਮ ਬਿਕਰਮਜੀਤ ਸਿੰਘ ਹੈ ਤੇ ਉਨ੍ਹਾਂ ਦੀ ਦੇਹ ਨੂੰ ਸਨਮਾਨਜਨਕ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ ਹੈ । ਛੁੱਟੀ ਤੇ ਆਏ ਜਵਾਨ ਦੀ ਡਿਊਟੀ ਮੁੜ ਜੁਆਇਨ ਕਰਨ ਤੇ ਹੋਈ ਮੌਤ ਬਿਲੀਆਂਵਾਲਾ ਪਿੰਡ ਦੇ ਵਸਨੀਕ ਬਿਕਰਮਜੀਤ ਸਿੰਘ ਕੁਝ ਮਹੀਨਿਆਂ ਦੀ ਛੁੱਟੀ ਤੋਂ ਬਾਅਦ ਹਾਲ ਹੀ ਵਿੱਚ ਡਿਊਟੀ `ਤੇ ਵਾਪਸ ਆਏ ਸਨ। ਉਨ੍ਹਾਂ ਨੂੰ ਕੱਲ੍ਹ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਉਨ੍ਹਾਂ ਦੇ ਸਾਥੀ ਸੈਨਿਕਾਂ ਨੇ ਸਲਾਮੀ ਦਿੱਤੀ ਅਤੇ ਸ਼ਰਧਾਂਜਲੀ ਦਿੱਤੀ । ਸ਼ਹੀਦ ਦੀ ਦੇਹ ਉਸ ਦੀ ਪਤਨੀ ਨਿਰਮਲਜੀਤ ਕੌਰ ਅਤੇ ਉਸ ਦੇ ਪੁੱਤਰਾਂ ਨੂੰ ਸੌਂਪ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ । ਮ੍ਰਿਤਕ ਦੇ ਭਰਾ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਆਈ. ਟੀ. ਬੀ. ਪੀ. ਵਿੱਚ ਤਾਇਨਾਤ ਸੀ । ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ ।

Related Post

Instagram