ਮੈਂ ਆਪਣੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ : ਮੁੱਖ ਮੰਤਰੀ ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਣਗੇ । ਟਵੀਟ ਵਿਚ ਸੀ. ਐਮ. ਮਾਨ ਨੇ ਹੋਰ ਕੀ ਕੀ ਆਖਿਆ ਹੈ ਸੀ. ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ । ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ । ਸੀ. ਐਮ. ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੁਲਾਕਾਤ ਤੋਂ ਬਾਅਦ ਕੀਤੀ ਜਾਵੇਗੀ ਅਗਲੀ ਰਣਨੀਤੀ ਸਾਂਝੀ ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ । ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਮੁਲਾਕਾਤ ਲਈ ਸਮਾਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ ।
