IAS ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ ....
- by Admin
- September 14, 2024
ਪਟਿਆਲਾ : 2014 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ੌਕਤ ਅਹਿਮਦ ਪਰੇ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਡੀ.ਸੀ. ਬਠਿੰਡਾ ਵਜੋਂ ਹੋਈ ਹੈ। ਡਾ. ਪ੍ਰੀਤੀ ਯਾਦਵ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪਟਿਆਲਾ ਜ਼ਿਲ੍ਹਾ ਉਨ੍ਹਾਂ ਲਈ ਨਵਾਂ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਇੱਥੇ ਬਤੌਰ ਏ.ਡੀ.ਸੀ. ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਜ਼ਿਲ੍ਹੇ ਬਾਰੇ ਚੰਗੀ ਤਰ੍ਹਾਂ ਜਾਣੂ ਹਨ। ਡਾ. ਯਾਦਵ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਦੁਬਾਰਾ ਪਟਿਆਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਨ੍ਹਾਂ ਦੀ ਇਹ ਮੁੱਖ ਤਰਜੀਹ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਮੰਗਾਂ ਨੂੰ ਸਮਝਕੇ ਜ਼ਿਲ੍ਹੇ ਦਾ ਵਿਕਾਸ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।।
