
ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਿਆ
- by Jasbeer Singh
- September 14, 2024

ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਸੰਦੀਪ ਰਿਸ਼ੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਸੰਗਰੂਰ, 14 ਸਤੰਬਰ : 2015 ਦੇ ਆਈ.ਏ.ਐਸ ਅਧਿਕਾਰੀ ਸ਼੍ਰੀ ਸੰਦੀਪ ਰਿਸ਼ੀ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਸੰਦੀਪ ਰਿਸ਼ੀ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਕਮਿਸ਼ਨਰ ਨਗਰ ਨਿਗਮ ਅਤੇ ਮੁੱਖ ਪ੍ਰਸ਼ਾਸਕ ਗਲਾਡਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਈ.ਏ.ਐਸ ਅਧਿਕਾਰੀ ਸ਼੍ਰੀ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿੱਚ ਆਪਣੇ ਦਫ਼ਤਰ ਵਿਖੇ ਰਸਮੀ ਤੌਰ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਸੰਦੀਪ ਰਿਸ਼ੀ ਨੇ ਵਧੀਕ ਡਿਪਟੀ ਕਮਿਸ਼ਨਰ, ਸਮੂਹ ਉਪ ਮੰਡਲ ਮੈਜਿਸਟੇਰਟ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੇ ਮਹੱਤਵਪੂਰਨ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਟੀਮ ਵਜੋਂ ਕੰਮ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸਰਕਾਰੀ ਵਿਭਾਗਾਂ ਵਿੱਚ ਕੰਮਕਾਰ ਕਰਵਾਉਣ ਆਉਂਦੇ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਕੰਮ ਮੁਕੰਮਲ ਕੀਤੇ ਜਾਣ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਡਾ. ਆਦਿੱਤਯ ਸ਼ਰਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.