post

Jasbeer Singh

(Chief Editor)

Patiala News

ਆਈ.ਸੀ.ਆਈ.ਸੀ.ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ

post-img

ਆਈ.ਸੀ.ਆਈ.ਸੀ.ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ : ਮੇਜਰ ਹਰਪ੍ਰੀਤ ਸਿੰਘ ਪਟਿਆਲਾ, 7 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 9 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ. ਸੀ. ਆਈ. ਸੀ. ਆਈ. ਬੈਂਕ ’ਚ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।             ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 19-25 ਸਾਲ ਹੋਵੇ ਅਤੇ  ਪੁਰਸ਼/ਮਹਿਲਾ ਦੋਵੇਂ  ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨਿਯੋਜਕ ਵੱਲੋਂ ਇਸ ਆਸਾਮੀ ਦੀ ਟ੍ਰੇਨਿੰਗ ਲਈ 49,500/- ਰੁਪਏ ਲਏ ਜਾਣਗੇ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 09-05-2025 ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Related Post