post

Jasbeer Singh

(Chief Editor)

Punjab

ਭਾਜਪਾ ਨੂੰ ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

post-img

ਭਾਜਪਾ ਨੂੰ ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ ਚੰਡੀਗੜ੍ਹ, 17 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਤਿਸ਼ੀ ਵੀਡੀਓ ਜਾਂਚ ਮਾਮਲੇ ਵਿਚ ਪੰਜਾਬ ਜਾਂ ਦਿੱਲੀ ਦੀਆਂ ਜਾਂਚ ਰਿਪੋਰਟਾਂ ਤੇ ਭਰੋਸਾ ਨਾ ਹੋਣ ਤੇ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਲਈ ਵੀ ਆਖ ਦਿੱਤਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਲੀਡਰ ਆਤਿਸ਼ੀ ਦੀ ਵੀਡੀਓ ਨੂੰ ਲੈ ਕੇ ਚੱਲ ਰਹੇ ਸਿਆਸੀ ਘਮਾਸਾਨ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ `ਤੇ ਤਿੱਖਾ ਨਿਸ਼ਾਨਾ ਸਾਧਦਿਆਂ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਕਤ ਚੁਣੌਤੀ ਦਿੱਲੀ ਫੋਰੈਂਸਿਕ ਲੈਬ ਦੀ ਰਿਪੋਰਟ ਆਉਣ ਤੋਂ ਬਾਅਦ ਪੈਦਾ ਹੋਏ ਵਿਵਾਦ `ਤੇ ਬੋਲਦਿਆਂ ਸੀ. ਐਮ. ਮਾਨ ਵਲੋਂ ਭਾਜਪਾ ਨੂੰ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਵਿੱਚ ਸਬ-ਟਾਈਟਲ ਦੇ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜੋ ਕਿ ਇੱਕ ਤਰ੍ਹਾਂ ਦਾ ਅਪਮਾਨ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਕੁਝ ਵੀ ਅਜਿਹਾ ਨਹੀਂ ਬੋਲਿਆ ਗਿਆ ਜਿਸ ਦਾ ਦਾਅਵਾ ਭਾਜਪਾ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੀ ਭਾਜਪਾ ਸਰਕਾਰ ਜਾਣ-ਬੁੱਝ ਕੇ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਅਕਸ ਨੂੰ ਖ਼ਰਾਬ ਕੀਤਾ ਜਾ ਸਕੇ।

Related Post

Instagram