
ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ
- by Jasbeer Singh
- December 24, 2024

ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ : ਭਗਵੰਤ ਮਾਨ ਚੰਡੀਗੜ੍ਹ : ਕਿਸਾਨੀ ਅੰਦੋਲਨ ਉਤੇ ਬੋਲਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆਂ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜਿ਼ੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ ਤੇ ਕੇਂਦਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ । ਮਾਨ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ ।
Related Post
Popular News
Hot Categories
Subscribe To Our Newsletter
No spam, notifications only about new products, updates.