July 6, 2024 01:27:05
post

Jasbeer Singh

(Chief Editor)

Patiala News

ਕਿਸਾਨਾਂ ਨੂੰ ਇਕ ਹਫ਼ਤੇ ’ਚ ਮੁਆਵਜ਼ਾ ਨਾ ਮਿਲਿਆ ਤਾਂ ਕਿਸਾਨਾਂ ਨਾਲ ਮਿਲ ਕੇ ਲਗਾਵਾਂਗੇ ਧਰਨਾ : ਐਨ. ਕੇ. ਸ਼ਰਮਾ

post-img

ਪਟਿਆਲਾ, 24 ਅਪ੍ਰੈਲ (ਜਸਬੀਰ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਉਤਰੀ ਬਾਈਪਾਸ ਲਈ ਜਿਹੜੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਨੂੰ ਜੇਕਰ ਉਨ੍ਹਾਂ ਦਾ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਨਾਲ ਮਿਲ ਕੇ ਧਰਨਾ ਲਗਾਏਗਾ। ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਜਾਂਦਾ ਉਦੋਂ ਤੱਕ ਅਕਾਲੀ ਦਲ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਕਰੇਗਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਮਿਲ ਕੇ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਹਨ ਉਨ੍ਹਾਂ ਨੂੰ ਐਕਟ ਮੁਤਾਬਕ ਬਣਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਬੜੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਕਿਸਾਨਾਂ ਨੂੰ ਕਲੈਕਟਰ ਰੇਟ ਦੇ ਬਰਾਬਰ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਜਿਹੜੀਆਂ ਜ਼ਮੀਨਾਂ ਦੇ ਮਾਰਕੀਟ ਰੇਟ 7 ਤੋਂ 10 ਕਰੋੜ ਦੇ ਵਿਚਕਾਰ ਹੈ ਦੇ ਲਈ ਨਾ-ਮਾਤਰ ਮੁਆਵਜ਼ਾ 30 ਤੋਂ 90 ਲੱਖ ਰੁਪਏ ਤੱਕ ਦੇਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਸਾਲ-2016 ਵਿਚ ਜਦੋਂ ਦੱਖਣੀ ਬਾਈਪਾਸ ਬਣਿਆਂ ਸੀ ਉਦੋਂ 2 ਕਰੋੜ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਸੀ ਪਰ ਅੱਜ ਇਕ ਦਹਾਕਾ ਬੀਤ ਜਾਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ 30 ਲੱਖ ਰੁਪਏ ਪ੍ਰਤੀ ਏਕੜ ਬੇਸ ਕੀਮਤ ਦੇ ਆਧਾਰ ’ਤੇ ਮੁਆਵਜ਼ਾ ਦੇਣ ਦੀ ਪੇਸ਼ਕਸ਼ ਕਰ ਰਹੀ ਹੈ ਜੋ ਸਰਾਸਰ ਕਿਸਾਨਾਂ ਦਾ ਸ਼ੋਸ਼ਣ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵੇਗਾ।

Related Post