National
0
ਅੰਤਰਰਾਸ਼ਟਰੀ ਬਾਜ਼ਾਰ `ਚ ਲੰਬੇ ਸਮੇਂ ਤੱਕ ਤੇਲ ਦੀਆਂ ਕੀਮਤਾਂ ਘੱਟ ਰਹਿਣ ਤੇ ਤੇਲ ਮਾਰਕੀਟਿੰਗ ਕੰਪਨੀਆਂ ਕਰ ਸਕਦੀਆਂ ਹਨ ਪ
- by Jasbeer Singh
- September 13, 2024
ਅੰਤਰਰਾਸ਼ਟਰੀ ਬਾਜ਼ਾਰ `ਚ ਲੰਬੇ ਸਮੇਂ ਤੱਕ ਤੇਲ ਦੀਆਂ ਕੀਮਤਾਂ ਘੱਟ ਰਹਿਣ ਤੇ ਤੇਲ ਮਾਰਕੀਟਿੰਗ ਕੰਪਨੀਆਂ ਕਰ ਸਕਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਨਵੀਂ ਦਿੱਲੀ : ਕੱਚੇ ਤੇਲ ਦੀਆਂ ਕੀਮਤਾਂ `ਚ ਲਗਾਤਾਰ ਗਿਰਾਵਟ ਦੇ ਵਿਚਕਾਰ ਪੈਟਰੋਲੀਅਮ ਸਕੱਤਰ ਪੰਕਜ ਜੈਨ ਨੇ ਵੀਰਵਾਰ ਨੂੰ ਸੰਕੇਤ ਦਿੱਤਾ ਕਿ ਜੇਕਰ ਅੰਤਰਰਾਸ਼ਟਰੀ ਬਾਜ਼ਾਰ `ਚ ਲੰਬੇ ਸਮੇਂ ਤੱਕ ਤੇਲ ਦੀਆਂ ਕੀਮਤਾਂ ਘੱਟ ਰਹਿੰਦੀਆਂ ਹਨ ਤਾਂ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰ ਸਕਦੀਆਂ ਹਨ। ਇਹ ਟਿੱਪਣੀਆਂ ਅਜਿਹੇ ਸਮੇਂ `ਚ ਆਈਆਂ ਹਨ ਜਦੋਂ ਕੱਚਾ ਤੇਲ ਤਿੰਨ ਸਾਲ ਦੇ ਹੇਠਲੇ ਪੱਧਰ `ਤੇ ਪਹੁੰਚ ਗਿਆ ਹੈ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ `ਚ ਫਿਰ ਤੋਂ ਕਟੌਤੀ ਕੀਤੇ ਜਾਣ ਦੀ ਸੰਭਾਵਨਾ ਹੈ।
