post

Jasbeer Singh

(Chief Editor)

Punjab

ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇ

post-img

ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ : ਅਬਦੁੱਲਾ ਸ੍ਰੀਨਗਰ : ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ । ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਸਭਾ ਦੌਰਾਨ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਜਪਾਈ ਨੇ ਹਮੇਸ਼ਾ ਜੰਮੂ ਕਸ਼ਮੀਰ ਦੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ 1999 ਵਿੱਚ ਪਹਿਲੀ ਦਿੱਲੀ-ਲਾਹੌਰ ਬੱਸ ਰਾਹੀਂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਮੀਨਾਰ-ਏ-ਪਾਕਿਸਤਾਨ ਦਾ ਦੌਰਾ ਕੀਤਾ, ਜੋ ਸੌਖਾ ਨਹੀਂ ਸੀ।ਅਬਦੁੱਲਾ ਨੇ ਕਿਹਾ ਕਿ ਫਿਰ ਉਹ ਸਰਹੱਦ ’ਤੇ ਖੜ੍ਹੇ ਹੋਏ ਅਤੇ ਕਿਹਾ ਕਿ ਅਸੀਂ ਦੋਸਤ ਬਦਲ ਸਕਦੇ ਹਾਂ ਪਰ ਗੁਆਂਢੀ ਨਹੀਂ। ਵਾਜਪਾਈ ਨੇ ਕਿਹਾ ਸੀ ਕਿ ਗੱਲਬਾਤ ਹੀ ਇੱਕੋ-ਇੱਕ ਰਸਤਾ ਹੈ। ਉਨ੍ਹਾਂ ਕਈ ਅਸਫਲਤਾਵਾਂ ਦੇ ਬਾਵਜੂਦ ਵਾਰ-ਵਾਰ ਦੋਸਤੀ ਦਾ ਹੱਥ ਵਧਾਇਆ।’ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ (ਵਾਜਪਾਈ) ਨੂੰ ਜਾਣਦਾ ਹਾਂ ਅਤੇ ਉਨ੍ਹਾਂ ਦੇ ਮੰਤਰੀ ਮੰਡਲ ’ਚ ਉਨ੍ਹਾਂ ਨਾਲ ਕੰਮ ਵੀ ਕੀਤਾ ਹੈ। ਜਦੋਂ ਅਸੀਂ ਵਾਜਪਾਈ ਨੂੰ ਯਾਦ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਸੰਦਰਭ ਵਿੱਚ ਯਾਦ ਕਰਦੇ ਹਾਂ।

Related Post