
ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰ
- by Jasbeer Singh
- August 20, 2024

ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ : ਸੁਪਰੀਮ ਕੋਰਟ ਬੈਂਚ ਨਵੀਂ ਦਿੱਲੀ : ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਸ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਕਿਹਾ ਕਿ ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ। ਬਲਾਤਕਾਰ-ਕਤਲ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰੀ ਲਈ ਪੱਛਮੀ ਬੰਗਾਲ ਸਰਕਾਰ ਦੀ ਆਲੋਚਨਾ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਕਿ ਹਸਪਤਾਲ ਦੇ ਅਧਿਕਾਰੀ ਕੀ ਕਰ ਰਹੇ ਸਨ? ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ,‘’ਅਜਿਹਾ ਲੱਗਦਾ ਹੈ ਕਿ ਇਸ ਅਪਰਾਧ ਦਾ ਤੜਕੇ ਪਤਾ ਲੱਗਾ ਪਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ ਅਤੇ ਬੈਂਚ ਨੇ ਕੋਲਕਾਤਾ ਪੁਲੀਸ ਨੂੰ ਵੀ ਝਾੜਿਆ ਅਤੇ ਪੁੱਛਿਆ ਕਿ ਹਜ਼ਾਰਾਂ ਲੋਕਾਂ ਦੀ ਭੀੜ ਨੇ ਆਰਜੀ ਮੈਡੀਕਲ ਕਾਲਜ ‘ਚ ਕਿਵੇਂ ਦਾਖਲ ਹੋ ਗਈ।? ਉਸ ਨੇ ਸਵਾਲ ਕੀਤਾ ਕਿ ਜਦੋਂ ਆਰਜੀ ਕਰ ਹਸਪਤਾਲ ਦੇ ਪ੍ਰਿੰਸੀਪਲ ਦਾ ਚਾਲ-ਚਲਣ ਜਾਂਚ ਦੇ ਘੇਰੇ ਵਿੱਚ ਹੈ ਤਾਂ ਉਸ ਨੂੰ ਤੁਰੰਤ ਕਿਸੇ ਹੋਰ ਕਾਲਜ ਵਿੱਚ ਕਿਵੇਂ ਨਿਯੁਕਤ ਕੀਤਾ ਗਿਆ।