
BREAKING NEWS : IMA ਨੇ ਕੀਤਾ ਹਸਪਤਾਲਾਂ 'ਚ 24 ਘੰਟੇ ਦੀ ਹੜਤਾਲ ਦਾ ਐਲਾਨ...
- by Jasbeer Singh
- August 17, 2024

ਕੋਲਕਾਤਾ ਨਿਊਜ਼ (੧੭ ਅਗਸਤ ੨੦੨੪ ): ਕੋਲਕਾਤਾ ਘਟਨਾ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਸ਼ਨੀਵਾਰ ਨੂੰ ਦੇਸ਼ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ 24 ਘੰਟੇ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮਰੀਜ਼ਾਂ ਦੇ ਓਪੀਡੀ ਅਤੇ ਅਪਰੇਸ਼ਨ ਨਹੀਂ ਹੋਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕਿਹਾ ਹੈ ਕਿ ਕੋਲਕਾਤਾ ਦੇ ਮੈਡੀਕਲ ਕਾਲਜ 'ਚ ਹੋਏ ਘਿਨਾਉਣੇ ਅਪਰਾਧ ਅਤੇ ਹਸਪਤਾਲ 'ਚ ਭੰਨਤੋੜ ਦੇ ਵਿਰੋਧ 'ਚ ਦੇਸ਼ ਭਰ ਦੇ ਡਾਕਟਰ ਸ਼ਨੀਵਾਰ ਸਵੇਰੇ 6 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ 24 ਘੰਟਿਆਂ ਲਈ ਹੜਤਾਲ 'ਤੇ ਰਹਿਣਗੇ। ਆਈਐਮਏ ਦੇ ਕੌਮੀ ਪ੍ਰਧਾਨ ਡਾਕਟਰ ਆਰਵੀ ਅਸ਼ੋਕਨ ਨੇ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹ ਮ੍ਰਿਤਕ ਮਹਿਲਾ ਡਾਕਟਰ ਲਈ ਇਨਸਾਫ਼ ਅਤੇ ਡਾਕਟਰਾਂ ਦੀ ਸੁਰੱਖਿਆ ਲਈ ਕੇਂਦਰੀ ਕਾਨੂੰਨ ਬਣਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। IMA ਦੇ 3.30 ਲੱਖ ਤੋਂ ਵੱਧ ਡਾਕਟਰ ਮੈਂਬਰ ਹਨ। ਕਾਬਿਲੇਗੌਰ ਹੈ ਕਿ 9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੀ ਚੌਥੀ ਮੰਜ਼ਿਲ 'ਤੇ ਸਥਿਤ ਸੈਮੀਨਾਰ ਹਾਲ 'ਚ ਡਾਕਟਰ ਦੀ ਅੱਧ-ਨਗਨ ਲਾਸ਼ ਮਿਲੀ ਸੀ। ਲਾਸ਼ ਨੇੜਿਓਂ ਉਸ ਦਾ ਮੋਬਾਈਲ ਅਤੇ ਲੈਪਟਾਪ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟ ਮਾਰਟਮ ਰਿਪੋਰਟ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਇਸ ਦੇ ਨਾਲ ਹੀ ਇਸ ਕਤਲੇਆਮ ਨੂੰ ਲੈ ਕੇ ਪੱਛਮੀ ਬੰਗਾਲ ਸਮੇਤ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ।
Related Post
Popular News
Hot Categories
Subscribe To Our Newsletter
No spam, notifications only about new products, updates.