
ਐਨ.ਆਰ.ਆਈਜ ਦੇ ਦਸਤਾਵੇਜ਼ ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ
- by Jasbeer Singh
- August 21, 2024

ਐਨ.ਆਰ.ਆਈਜ ਦੇ ਦਸਤਾਵੇਜ਼ ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ -ਪ੍ਰਵਾਸੀ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ, ਆਨਲਾਈਨ ਪੋਰਟਲ https://esanad.nic.in ਦੀ ਕੀਤੀ ਜਾਵੇ ਵਰਤੋਂ ਪਟਿਆਲਾ, 21 ਅਗਸਤ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ, ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਲਈ ਕੰਟੈਕਟਲੈੱਸ ਅਤੇ ਕਾਗਜ਼ ਰਹਿਤ ਦਸਤਾਵੇਜ਼ ਵੈਰੀਫਿਕੇਸ਼ਨ/ਤਸਦੀਕ/ਅਪੋਸਟਾਈਲ (ਕਾਨੂੰਨੀ ਮਾਨਤਾ) ਸੇਵਾ ਲਈ ਇੱਕ ਕੇਂਦਰੀ ਪਲੇਟਫਾਰਮ (ਈ ਸਨਦ ਪੋਰਟਲ) ਪ੍ਰਦਾਨ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ (ਐਨ.ਆਰ.ਆਈ ਸੈਲ) ਵੱਲੋਂ ਕਾਊਂਟਰ ਸਾਈਨਾਂ ਦੇ ਕੰਮ ਲਈ ਈ ਸਨਦ ਪੋਰਟਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਆਨਲਾਈਨ ਪੋਰਟਲ https://esanad.nic.in ਦੀ ਵਰਤੋਂ ਕਰਨ । ਸਹਾਇਕ ਕਮਿਸ਼ਨਰ ਮਨਜੀਤ ਕੌਰ ਅਤੇ ਜ਼ਿਲ੍ਹਾ ਸੂਚਨਾ ਅਧਿਕਾਰੀ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਈ ਸਨਦ ਪ੍ਰੋਜੈਕਟ ਦਾ ਉਦੇਸ਼ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ, ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਲਈ ਕੰਟੈਕਟਲੈੱਸ ਅਤੇ ਕਾਗਜ਼ ਰਹਿਤ ਦਸਤਾਵੇਜ਼ ਵੈਰੀਫਿਕੇਸ਼ਨ/ਤਸਦੀਕ/ਅਪੋਸਟਾਈਲ (ਕਾਨੂੰਨੀ ਮਾਨਤਾ) ਸੇਵਾ ਲਈ ਇੱਕ ਕੇਂਦਰੀ ਪਲੇਟਫਾਰਮ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚ ਨਿੱਜੀ, ਵਿਦਿਅਕ ਅਤੇ ਵਪਾਰਕ ਹਰ ਕਿਸਮ ਦੇ ਦਸਤਾਵੇਜ਼ ਸ਼ਾਮਲ ਹਨ ਅਤੇ ਇਸ ਪ੍ਰੋਜੈਕਟ ਨੂੰ ਪੜਾਅਵਾਰ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਈ-ਸਨਦ ਪੋਰਟਲ ਦੀ ਵਰਤੋਂ ਤਹਿਤ ਬਿਨੈਕਾਰ ਆਪਣੇ ਆਪ ਨੂੰ ਈ-ਸਨਦ ਪੋਰਟਲ URL-https://esanad.nic.in 'ਤੇ ਰਜਿਸਟਰ ਕਰੇਗਾ ਅਤੇ ਲੌਗਇਨ ਕਰੇਗਾ, ਉਪਰੰਤ ਗੈਰ-ਪ੍ਰੀ-ਪ੍ਰਮਾਣਿਤ ਦਸਤਾਵੇਜ਼ਾਂ ਦੀ ਆਪਸ਼ਨ ਚੁਣੇਗਾ, ਦਸਤਾਵੇਜ਼ ਦੀ ਕਿਸਮ ਨੂੰ ਨਿੱਜੀ ਅਤੇ ਜਾਰੀ ਕਰਨ ਵਾਲੀ ਅਥਾਰਟੀ ਰਾਜ ਨੂੰ ਪੰਜਾਬ ਵਜੋਂ ਚੁਣੇਗਾ। ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੀ ਚੋਣ ਕੀਤੀ ਜਾਵੇ, ਜਿਸ ਦੇ ਅਧੀਨ ਉਸ ਦੀ ਰਿਹਾਇਸ਼ ਆਉਂਦੀ ਹੈ, ਉਸ ਤੋਂ ਬਾਅਦ ਲੋੜੀਂਦੇ ਵੇਰਵੇ ਭਰੇ ਜਾਣ ਅਤੇ ਦਸਤਾਵੇਜ਼ ਅਪਲੋਡ ਕੀਤੇ ਜਾਣ, ਫਿਰ ਤਸਦੀਕ/ਅਪੋਸਟਿਲ ਲਈ ਔਨਲਾਈਨ ਭੁਗਤਾਨ ਲਈ ਅੱਗੇ ਵਧੋ, ਈ-ਸਨਦ ਪੋਰਟਲ ਸਫਲ ਭੁਗਤਾਨ ਤੋਂ ਬਾਅਦ ਇਸਦੀ ਪ੍ਰਾਪਤੀ ਰਸੀਦ ਤਿਆਰ ਕਰੇਗਾ। ਮਨਜੀਤ ਕੌਰ ਨੇ ਕਿਹਾ ਕਿ ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ ਲਈ, https://esanad.nic.in/checkStatus 'ਤੇ ਜਾਣਾ ਪਵੇਗਾ। ਈ-ਸਨਦ ਦੇ ਫਾਇਦੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਫੇਸਲੈੱਸ, ਨਕਦੀ ਰਹਿਤ ਅਤੇ ਕਾਗਜ਼ ਰਹਿਤ ਸੇਵਾ ਹੈ, ਜੋ ਕਿ ਭਾਗੀਦਾਰਾਂ ਨੂੰ ਦਸਤਾਵੇਜ਼ਾਂ ਦੀ ਇਲੈਕਟ੍ਰਾਨਿਕ ਗਤੀਵਿਧੀ ਦੀ ਸਹੂਲਤ ਪ੍ਰਦਾਨ ਕਰਕੇ ਪੁਰਾਣੀ ਪ੍ਰਕਿਰਿਆ ਦੇ ਮੁਕਾਬਲੇ ਸਮੇਂ ਦੀ ਬਚਤ ਵੀ ਕਰਦੀ ਹੈ । ਇਸ ਤੋਂ ਬਿਨ੍ਹਾਂ ਭਾਰਤੀ ਨਾਗਰਿਕਾਂ ਲਈ ਸੌਖ ਪ੍ਰਦਾਨ ਕਰਦਾ ਹੈ ਕਿਉਂਕਿ ਉਹ ਔਨਲਾਈਨ ਕਾਰਜਕੁਸ਼ਲਤਾ ਤੱਕ ਪਹੁੰਚ ਕਰ ਸਕਦੇ ਹਨ ਅਤੇ ਉਹਨਾਂ ਨੂੰ ਕਿਸੇ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ। ਇਹ ਵਿਲੱਖਣ ਐਪਲੀਕੇਸ਼ਨ ਰੈਫਰੈਂਸ ਨੰਬਰ ਦੁਆਰਾ ਅਸਲ ਸਮੇਂ ਦੀ ਸਥਿਤੀ ਦੀ ਪੁੱਛਗਿੱਛ ਦੀ ਸਹੂਲਤ ਦਿੰਦਾ ਹੈ ਅਤੇ ਇਸ ਦੀ ਪ੍ਰੋਸੈਸਿੰਗ ਦੇ ਹਰੇਕ ਪੜਾਅ 'ਤੇ ਬਿਨੈਕਾਰਾਂ ਨੂੰ ਐਸ.ਐਮ.ਐਸੇ /ਈ-ਮੇਲ ਸੁਨੇਹੇ ਰਾਹੀਂ ਆਪਣੀ ਅਰਜ਼ੀ ਦੀ ਸਥਿਤੀ ਪਤਾ ਲੱਗਦੀ ਰਹੇਗੀ । ਸਹਾਇਕ ਕਮਿਸ਼ਨਰ (ਜ) ਪਟਿਆਲਾ ਮਨਜੀਤ ਕੌਰ ਜਾਣਕਾਰੀ ਦਿੰਦੇ ਹੋਏ।
Related Post
Popular News
Hot Categories
Subscribe To Our Newsletter
No spam, notifications only about new products, updates.