post

Admin

(Chief Editor)

Patiala News

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

post-img

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਪਟਿਆਲਾ, 27 ਜੁਲਾਈ 2026 : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ । ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ L ਸਹਾਇਕ ਕਮਿਸ਼ਨਰ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ ਸ਼ਿਕਾਇਤਾਂ ਵਿੱਚੋਂ 368 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 10 ਸ਼ਿਕਾਇਤਾਂ ਖੁਲੀਆਂ ਮੰਨੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ । ਇਸ ਮੌਕੇ ਟ੍ਰੇਡਰਜ਼ ਕਮਿਸ਼ਨ, ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਕੁਝ ਦਿਨਾਂ ਵਿੱਚ ਹੈਰੀਟੇਜ ਸਟਰੀਟ ਵਾਲੀ ਸੜਕ ਦਾ ਸਮਾਣੀਆ ਗੇਟ ਤੋਂ ਮਹਾਂਵੀਰ ਮੰਦਰ ਤੱਕ ਅਤੇ ਬਰਤਨ ਬਾਜ਼ਾਰ ਤੋਂ ਮੰਡੀ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ । ਮੀਟਿੰਗ ਵਿੱਚ ਸੰਜੀਵ ਗੁਪਤਾ, ਗੁਰਪ੍ਰੀਤ ਸਿੰਘ ਧਮੌਲੀ, ਟ੍ਰੇਡ ਕਮਿਸ਼ਨ ਦੇ ਮੈਂਬਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Related Post

Instagram