
ਸਮਾਜ ਸੇਵਾ ਦੇ ਖੇਤਰ ਵਿੱਚ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦਾ ਅਹਿਮ ਰੋਲ : ਮੁਕੇਸ਼ ਜੁਨੇਜਾ
- by Jasbeer Singh
- May 20, 2025

ਸਮਾਜ ਸੇਵਾ ਦੇ ਖੇਤਰ ਵਿੱਚ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦਾ ਅਹਿਮ ਰੋਲ : ਮੁਕੇਸ਼ ਜੁਨੇਜਾ ਮਾਰਕਿਟ ਕਮੇਟੀ ਚੇਅਰਮੈਨ ਨੇ ਮੁਫਤ ਸਿਲਾਈ ਸਿੱਖਿਆ ਸੈਂਟਰ ਉਪਲੀ ਅਤੇ ਕਿਲਾ ਭਰੀਆਂ ਦਾ ਕੀਤਾ ਦੌਰਾ ਸੁਨਾਮ, 20 ਮਈ : 'ਆਪ' ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਵੱਲੋਂ ਚਲਾਈ ਜਾ ਰਹੀ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਉਂਡੇਸ਼ਨ ਤਹਿਤ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ ਦੀ ਮੁਫ਼ਤ ਸਿਖਲਾਈ ਦੇਣ ਲਈ ਸੁਨਾਮ ਹਲਕੇ ਵਿੱਚ ਚਲਾਏ ਜਾ ਰਹੇ ਮੁਫਤ ਸਿਲਾਈ ਸੈਂਟਰ ਉਪਲੀ ਅਤੇ ਕਿਲਾ ਭਰੀਆਂ ਦਾ ਮਾਰਕੀਟ ਕਮੇਟੀ, ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਦੌਰਾ ਕੀਤਾ । ਇਸ ਮੌਕੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦਾ ਯੋਗਦਾਨ ਬਹੁਤ ਅਹਿਮ ਹੈ । ਉਹਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਇਹ ਜ਼ਰੂਰੀ ਹੈ ਕਿ ਨੌਜਵਾਨ ਲੜਕੇ ਲੜਕੀਆਂ ਨੂੰ ਵੱਧ ਤੋਂ ਵੱਧ ਹੁਨਰਮੰਦ ਬਣਾਇਆ ਜਾਵੇ ਕਿਉਂਕਿ ਹੁਨਰਮੰਦ ਨੌਜਵਾਨਾਂ ਲਈ ਰੁਜ਼ਗਾਰ ਦੇ ਬਹੁਤ ਜ਼ਿਆਦਾ ਮੌਕੇ ਉਪਲੱਬਧ ਹੁੰਦੇ ਹਨ ਜਾਂ ਫਿਰ ਉਹ ਆਪਣਾ ਸਵੈ ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹੁੰਦੇ ਹਨ, ਜਿਸ ਨਾਲ ਉਹ ਆਪਣੇ ਪੈਰਾਂ 'ਤੇ ਖੜੇ ਹੋ ਕੇ ਇੱਕ ਚੰਗੀ ਜ਼ਿੰਦਗੀ ਬਸਰ ਕਰਨ ਦੇ ਯੋਗ ਬਣ ਜਾਂਦੇ ਹਨ । ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਉੱਥੇ ਵੱਖੋ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਭਰਵਾਂ ਯੋਗਦਾਨ ਪਾ ਰਹੀਆਂ ਹਨ । ਜੁਨੇਜਾ ਨੇ ਸਿਖਲਾਈ ਲੈਣ ਵਾਲੀਆਂ ਔਰਤਾਂ ਅਤੇ ਲੜਕੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੱਲ੍ਹ ਨੂੰ ਜਦੋਂ ਉਹ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਤੇ ਚੰਗੀ ਕਮਾਈ ਵਾਲੇ ਪਾਸੇ ਵਧਣ ਤਾਂ ਉਹ ਵੀ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ । ਉਹਨਾਂ ਨੇ ਔਰਤਾਂ ਤੇ ਲੜਕੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸਲਾਈ ਸੈਂਟਰਾਂ ਵਿੱਚ ਦਿੱਤੀ ਜਾ ਰਹੀ ਮੁਫਤ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣੇ ਪੈਰਾਂ 'ਤੇ ਖੜ੍ਹੀਆਂ ਹੋਣ । ਸ਼੍ਰੀ ਜੁਨੇਜਾ ਨੇ ਕਿਹਾ ਕਿ ਉਹ ਖੁਦ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿੰਦੇ ਹਨ। ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹਨਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ । ਉਹ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ । ਇਸ ਮੌਕੇ ਪੀ. ਏ. ਸਰਜੀਵਨ ਕੁਮਾਰ ਲੱਕੀ, ਮਾਸਟਰ ਸੁਰਿੰਦਰ ਸਮੇਤ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਤੇ ਔਰਤਾਂ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.