post

Jasbeer Singh

(Chief Editor)

Latest update

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਹੋਈ 17-17 ਸਾਲ ਦੀ ਸਜ਼ਾ

post-img

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਹੋਈ 17-17 ਸਾਲ ਦੀ ਸਜ਼ਾ ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਧਰਮ ਪਤਨੀ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕਿਊਂ ਸੁਣਾਈ ਗਈ ਹੈ ਦੋਹਾਂ ਨੂੰ ਸਜ਼ਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਜੋ ਕੈਦ ਦੀ ਸਜ਼ਾ ਸੁਣਾਈ ਗਈ ਹੈ ਇੱਕ ਜਵਾਬਦੇਹੀ ਅਦਾਲਤ ਨੇ ਬਹੁਤ ਮਸ਼ਹੂਰ ਤੋਸ਼ਾਖਾਨਾ-2 ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਣਾਈ ਹੈ। ਦੱਸਣਯੋਗ ਹੈ ਕਿ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਇਮਰਾਨ ਖਾਨ ਪਹਿਲਾਂ ਹੀ ਜੇਲ੍ਹ ਵਿੱਚ ਹਨ। ਇਸ ਹਾਈ-ਪ੍ਰੋਫਾਈਲ ਮਾਮਲੇ ਦਾ ਫੈਸਲਾ ਰਾਵਲਪਿੰਡੀ ਦੀ ਉੱਚ-ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿਚ ਸੁਣਾਇਆ ਗਿਆ। ਵਿਸ਼ੇਸ਼ ਅਦਾਲਤ ਦੇ ਜੱਜ ਸ਼ਾਹਰੁਖ ਅਰਜੁਮੰਡ ਨੇ ਦੋਵਾਂ ਨੂੰ ਜੇਲ੍ਹ ਦੇ ਅੰਦਰ ਦੋਸ਼ੀ ਠਹਿਰਾਇਆ। ਸੁਰੱਖਿਆ ਕਾਰਨਾਂ ਕਰਕੇ, ਅਦਾਲਤ ਦੀ ਕਾਰਵਾਈ ਜੇਲ੍ਹ ਦੇ ਅੰਦਰ ਹੀ ਕੀਤੀ ਗਈ। ਦੋਹਾਂ ਨੂੰ ਸਜਾ ਹੀ ਨਹੀਂ ਬਲਕਿ 1 ਕਰੋੜ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ ਰਾਵਲਪਿੰਡੀ ਦੀ ਉੱਚ-ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿਚ ਵਿਸ਼ੇਸ਼ ਕੇਂਦਰੀ ਜੱਜ ਸ਼ਾਹਰੁਖ ਅਰਜੁਮੰਡ ਨੇ ਇਹ ਫੈਸਲਾ ਸੁਣਾਇਆ। ਅਦਾਲਤ ਨੇ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ ਪਾਕਿਸਤਾਨ ਦੰਡ ਵਿਧਾਨ ਦੀ ਧਾਰਾ 409 ਦੇ ਤਹਿਤ ਵੀ ਦੋਸ਼ੀ ਠਹਿਰਾਇਆ, ਉਨ੍ਹਾਂ ਨੂੰ 17-17 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 1 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

Related Post

Instagram