
ਅਮੇਠੀ ਵਿਚ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਮਾਰੀ ਗੋਲੀ
- by Jasbeer Singh
- October 4, 2024

ਅਮੇਠੀ ਵਿਚ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਮਾਰੀ ਗੋਲੀ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਅਮੇਠੀ ਵਿਚ ਬਦਮਾਸ਼ਾਂ ਨੇ ਘਰ ਵਿਚ ਦਾਖਲ ਹੋ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਅਧਿਆਪਕ, ਉਸ ਦੀ ਪਤਨੀ ਅਤੇ ਦੋਵੇਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਸਥਾਨਕ ਪੁਲਸ ਤੋਂ ਇਲਾਵਾ ਕਈ ਥਾਣਿਆਂ ਦੇ ਬਲ ਮੌਜੂਦ ਹਨ। ਐਸ. ਪੀ. ਅਨੂਪ ਸਿੰਘ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਅਧਿਆਪਕ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਇਹ ਮਾਮਲਾ ਸਿ਼ਵਰਤਨਗੰਜ ਥਾਣਾ ਖੇਤਰ ਦੇ ਭਵਾਨੀ ਨਗਰ ਚੌਰਾਹੇ ਦਾ ਹੈ। ਮ੍ਰਿਤਕ ਅਮੇਠੀ ਅਧਿਆਪਕ ਦਾ ਨਾਂ ਸੁਨੀਲ ਕੁਮਾਰ ਹੈ। ਕੁਝ ਸਮਾਂ ਪਹਿਲਾਂ ਉਹ ਉਂਚਾਹਰ ਤੋਂ ਬਦਲੀ ਕਰਕੇ ਅਮੇਠੀ ਆਏ ਸਨ। ਸੀਐਮ ਯੋਗੀ ਨੇ ਅਮੇਠੀ ਵਿੱਚ ਵਾਪਰੀ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਨਾਲ ਹੀ, ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਯੋਗੀ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਪ੍ਰਸ਼ਾਂਤ ਕੁਮਾਰ ਇਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਫਿਲਹਾਲ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਪਰਿਵਾਰਕ ਰੰਜਿਸ਼ ਕਾਰਨ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸੀਐਮ ਯੋਗੀ ਨੇ ਅਮੇਠੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਕਿਸੇ ਵੀ ਲੁੱਟ-ਖੋਹ ਤੋਂ ਇਨਕਾਰ ਕੀਤਾ ਹੈ। ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਦੇ ਆਦੇਸ਼ ਦਿੱਤੇ ਹਨ। ਫੋਰੈਂਸਿਕ, ਡਾਗ ਸਕੁਐਡ, ਨਿਗਰਾਨੀ ਮੌਕੇ ‘ਤੇ ਮੌਜੂਦ ਹਨ ।