post

Jasbeer Singh

(Chief Editor)

National

ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋੋਈ

post-img

ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋੋਈ ਸੀਵਾਨ/ਸਾਰਨ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਸੀਵਾਨ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 18 ਹੋਰ ਲੋਕਾਂ ਦੀ ਮੌਤ ਹੋ ਗਈ। ਉਧਰ ਇਸ ਸਬੰਧੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਾਰਨ ਰੇਂਜ ਦੇ ਡੀਆਈਜੀ ਨੀਲੇਸ਼ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਸੀਵਾਨ ਜ਼ਿਲ੍ਹੇ ਵਿੱਚ ਮੱਘਰ ਅਤੇ ਔਰੀਆ ਪੰਚਾਇਤਾਂ ਵਿੱਚ ਹੁਣ ਤੱਕ 20 ਲੋਕਾਂ ਦੀ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਨ ਜ਼ਿਲ੍ਹੇ ਦੇ ਮਸ਼ਰਖ ਥਾਣੇ ਦੇ ਅਧਿਕਾਰ ਖੇਤਰ ਅਧੀਨ ਇਬਰਾਹਿਮਪੁਰ ਖੇਤਰ ਵਿੱਚ ਚਾਰ ਲੋਕਾਂ ਦੀ ਵੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਹਾਲਾਂਕਿ, ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਚਾਰੋਂ ਜਣਿਆਂ ਨੇ ਸ਼ਰਾਬ ਪੀਣ ਕਾਰਨ ਆਪਣੀ ਜਾਨ ਗੁਆ ਦਿੱਤੀ।

Related Post