post

Jasbeer Singh

(Chief Editor)

Punjab

ਝੋਨਾ ਨਾ ਖਰੀਦਣ ਦੀ ਸੂਰਤ ਵਿਚ 5 ਨੂੰ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਦੇ ਕੇ ਕੀਤਾ ਜਾਵੇਗਾ ਨਿੱਜੀ ਘਰਾਂ ਦਾ ਘਿਰ

post-img

ਝੋਨਾ ਨਾ ਖਰੀਦਣ ਦੀ ਸੂਰਤ ਵਿਚ 5 ਨੂੰ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਦੇ ਕੇ ਕੀਤਾ ਜਾਵੇਗਾ ਨਿੱਜੀ ਘਰਾਂ ਦਾ ਘਿਰਾਓ : ਡੱਲੇਵਾਲ ਖੰਨਾ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋ 5 ਅਕਤੂਬਰ ਨੂੰ ਸਾਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਕਿਸਾਨ ਯੂਨੀਅਨ ਦੇ ਵਰਕਰ ਚੇਤਾਵਨੀ ਦੇਣਗੇ ਕਿ ਜੇਕਰ ਤੁਰੰਤ ਝੋਨੇ ਦੀ ਖਰੀਦ ਅਤੇ ਡੀਏਪੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵਿਧਾਇਕਾਂ ਤੇ ਮੰਤਰੀਆਂ ਦੇ ਨਿੱਜੀ ਘਰਾਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਹ ਐਲਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਬਰਾਂ ਦੀ ਇੱਕਤਰਤਾ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ। ਬੈਠਕ ਦੌਰਾਨ ਇਨ੍ਹਾਂ ਦਿਨਾਂ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪੰਜਾਬ ਦੇ ਅੰਨ ਭੰਡਾਰ ਭਰੇ ਪਏ ਹਨ, ਪਿਛਲੇ ਕਈ ਵਰ੍ਹਿਆਂ ਤੋਂ ਪੰਜਾਬ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ ਜਿਸ ਦੇ ਸਿੱਟੇ ਵਜੋਂ ਝੋਨੇ ਦੀ ਖ੍ਰੀਦ ਦਾ ਸੰਕਟ ਖੜਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਕਮੀ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ ਜੋ ਸਿਰਫ਼ ਕੇਂਦਰ ਤੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੋਇਆ ਹੈ। ਰਾਜੇਵਾਲ ਨੇ ਕਿਹਾ ਕਿ ਝੋਨੇ ਅਤੇ ਅਗਲੀਆਂ ਫਸਲਾਂ ਦੀ ਬਿਜਾਈ ਨਾਲ ਪੰਜਾਬ ਦੀ ਸਮੁੱਚੀ ਆਰਥਿਕਤਾ ਜੁੜੀ ਹੋਈ ਹੈ। ਝੋਨੇ ਦੀ ਖ੍ਰੀਦ ਨਾ ਹੋਣ ਕਾਰਨ ਪੰਜਾਬ ਦੇ ਅਰਥਚਾਰੇ ਵਿਚੋਂ ਇਸਦੀ ਕੀਮਤ ਦਾ 45 ਹਜ਼ਾਰ ਕਰੋੜ ਰੁਪਇਆ ਗਾਇਬ ਹੋ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਝੋਨੇ ਦੀ ਖ੍ਰੀਦ ਪ੍ਰਬੰਧ ਨਾ ਹੋਣ ਕਾਰਨ ਪੰਜਾਬ ਦੇ ਕਿਸਾਨ ਗੁੱਸੇ ਨਾਲ ਭਰੇ ਬੈਠੇ ਹਨ ਜੇਕਰ ਜਲਦ ਸਥਿਤੀ ਨਾ ਸੰਭਾਲੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਹਾਲਾਤ ਵਿਗਡ਼ ਸਕਦੇ ਹਨ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ, ਨੇਕ ਸਿੰਘ, ਗੁਲਜ਼ਾਰ ਸਿੰਘ, ਘੁੰਮਣ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਪ੍ਰਮਦੀਪ ਸਿੰਘ, ਕਸ਼ਮੀਰ ਸਿੰਘ, ਉਂਕਾਰ ਸਿੰਘ, ਮਨਮੋਹਨ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Related Post