post

Jasbeer Singh

(Chief Editor)

Latest update

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

post-img

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ । ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ । ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

Related Post