
ਦਿੱਲੀ ਦੇ ਮਹਿੰਦਰਾ ਇਨਕਲੇਵ ਵਿਚ ਬਿਲਡਿੰਗ ਡਿੱਗਣ ਨਾਲ ਕਈ ਲੋਕ ਹੇਠਾਂ ਦੱਬੇ
- by Jasbeer Singh
- August 10, 2024

ਦਿੱਲੀ ਦੇ ਮਹਿੰਦਰਾ ਇਨਕਲੇਵ ਵਿਚ ਬਿਲਡਿੰਗ ਡਿੱਗਣ ਨਾਲ ਕਈ ਲੋਕ ਹੇਠਾਂ ਦੱਬੇ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਾਡਲ ਟਾਊਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਮਹਿੰਦਰੂ ਐਨਕਲੇਵ ਇਲਾਕੇ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਫਿਲਹਾਲ ਇੱਥੇ ਕਈ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਦਿੱਲੀ ਫਾਇਰ ਸਰਵਿਸ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ । ਮੌਕੇ `ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਫਿਲਹਾਲ ਤਿੰਨ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ। ਬਾਕੀ ਲੋਕਾਂ ਦੀ ਭਾਲ ਵੀ ਜਾਰੀ ਹੈ। ਦਰਅਸਲ, ਮਾਨਸੂਨ ਸੀਜ਼ਨ ਦੌਰਾਨ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪਿਛਲੇ 2-3 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਦਿੱਲੀ ਦੇ ਕਈ ਇਲਾਕਿਆਂ `ਚ ਪਾਣੀ ਭਰ ਗਿਆ ਹੈ । ਭਾਰੀ ਮੀਂਹ ਕਾਰਨ ਕਈ ਥਾਵਾਂ `ਤੇ ਅੰਡਰਪਾਸ ਪਾਣੀ `ਚ ਭਰ ਗਏ ਹਨ ਅਤੇ ਕਈ ਥਾਵਾਂ `ਤੇ ਟ੍ਰੈਫਿਕ ਜਾਮ ਵੀ ਦੇਖਣ ਨੂੰ ਮਿਲਿਆ ਹੈ । ਦਿੱਲੀ ਅਤੇ ਆਸਪਾਸ ਦੇ ਕਈ ਇਲਾਕਿਆਂ `ਚ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਇਮਾਰਤ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਈ ਰਾਜਾਂ ਤੋਂ ਅਜਿਹੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਜ਼ਿਆਦਾ ਬਰਸਾਤ ਕਾਰਨ ਅਜਿਹੀਆਂ ਖਸਤਾਹਾਲ ਇਮਾਰਤਾਂ ਢਹਿ ਜਾਂਦੀਆਂ ਹਨ ।