post

Jasbeer Singh

(Chief Editor)

crime

ਫਾਜ਼ਿਲਕਾ 'ਚ ਸਹੁਰਾ ਪਰਿਵਾਰ ਨੇ ਅਧਿਆਪਕ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ, ਫਰੀਦਕੋਟ ਮੈਡੀਕਲ ਕਾਲਜ ਰੈਫਰ

post-img

ਫਾਜ਼ਿਲਕਾ 'ਚ ਸਹੁਰਾ ਪਰਿਵਾਰ ਨੇ ਅਧਿਆਪਕ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ, ਫਰੀਦਕੋਟ ਮੈਡੀਕਲ ਕਾਲਜ ਰੈਫਰ ਫਾਜ਼ਿਲਕਾ: ਪਰਿਵਾਰਕ ਝਗੜੇ ਦੇ ਚੱਲਦਿਆਂ ਇਕ ਸਰਕਾਰੀ ਅਧਿਆਪਕ 'ਤੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਦੋਂ ਕਿ ਡਾਕਟਰਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆਂ ਪੀੜਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸ ਦਾ ਭਰਾ ਫਾਜ਼ਿਲਕਾ ਦੇ ਇਲਾਕੇ ਜਟੀਆਂ ਮੁਹੱਲੇ ਦਾ ਰਹਿਣ ਵਾਲਾ ਹੈ। ਜਿਸ ਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ। ਜਿਸ ਨੂੰ ਅੱਜ ਉਸਦਾ ਭਰਾ ਵਿਸ਼ਵਦੀਪ ਕੁਮਾਰ ਲੈਣ ਗਿਆ ਸੀ। ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

Related Post