
ਪਟਿਆਲਾ ਚ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਿੱਤਾ ਕਤਲ .....
- by Jasbeer Singh
- September 7, 2024
-1725693545.jpg)
ਪਟਿਆਲਾ : ਪਟਿਆਲਾ ਤੋਂ ਦਿਲ ਦੈਹਲਾ ਦੇਣ ਵਾਲੀ ਘਟਨਾ ਸਾਮਣੇ ਆਈ ਹੈ | ਪਟਿਆਲਾ ਚ ਵੀ ਰੋਜਾਨਾ ਕ੍ਰਾਈਮ ਵਧਦਾ ਜਾ ਰਿਹਾ ਹੈ ਲੋਗ ਇੱਕ ਦੂੱਜੇ ਦੇ ਖੂਨ ਦੇ ਪਿਆਸੇ ਬਣੇ ਹੋਏ ਹਨ ਇਸ ਵਿਚ ਪਟਿਆਲਾ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਪਟਿਆਲਾ ਦੇ ਅਬਲੋਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਬਾਜ਼ਾਰ ਵਿੱਚੋਂ ਲੰਘ ਰਿਹਾ ਸੀ। ਨੌਜਵਾਨ ਦੇ ਦਿਲ 'ਤੇ ਚਾਕੂ ਦਾ ਹਮਲਾ ਹੋਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਕਰਨ ਵਜੋਂ ਹੋਈ ਹੈ। ਉਹ ਬਾਬੂ ਸਿੰਘ ਕਲੋਨੀ ਦਾ ਰਹਿਣ ਵਾਲਾ ਸੀ।ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਬਖਸ਼ੀਵਾਲਾ ਥਾਣੇ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਪਰ ਉਦੋਂ ਤੱਕ ਮੁਲਜ਼ਮ ਉਥੋਂ ਫਰਾਰ ਹੋ ਚੁੱਕੇ ਸਨ। ਕਰਨ ਨੇ ਹਾਲ ਹੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਇਨ੍ਹੀਂ ਦਿਨੀਂ ਨੌਕਰੀ ਦੀ ਤਲਾਸ਼ ਵਿੱਚ ਸੀ।ਕਰਨ ਦੀ ਕੁਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਕਾਰਨ ਕਰਨ 'ਤੇ ਹਮਲਾ ਹੋਇਆ ਸੀ। ਹਮਲਾਵਰਾਂ 'ਚੋਂ ਇਕ ਨੇ ਕਰਨ 'ਤੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਕਰਨ ਦੀ ਛਾਤੀ 'ਚ ਸੱਟ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦੀ ਭਾਲ ਦੇ ਵਿੱਚ ਜੁਟੀ ਹੋਈ ਹੈ।