
ਆਪ ਆਗੂ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ
- by Jasbeer Singh
- September 10, 2024

ਆਪ ਆਗੂ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ ਖੰਨਾ : ਪੰਜਾਬ ਦੇ ਸ਼ਹਿਰ ਖੰਨਾ `ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ (56) ਨੂੰ ਗੋਲੀਆ ਮਾਰ ਕੇ ਕਤਲ ਕਰਨ ਦੇ ਦੋਸ਼ ਅਧੀਨ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਮੁੱਖ ਮੁਲਜ਼ਮ ਨੂੰ 24 ਘੰਟਿਆ ਅੰਦਰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਇਹ ਦਾਅਵਾ ਆਈਜੀ ਧਨਵੰਤ ਕੌਰ ਵਲੋਂ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਰਤਕ ਤਰਲੋਚਨ ਸਿੰਘ ਡੀਸੀ ਦੇ ਬੇਟੇ ਹਰਪ੍ਰੀਤ ਸਿੰਘ ਹੈਪੀ ਦੇ ਬਿਆਨਾਂ ਉੱਤੇ ਰਣਜੀਤ ਸਿੰਘ, ਤੇਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਤਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇ ਸਕੇ ਭਰਾ ਹਨ। ਧਨਵੰਤ ਕੌਰ ਨੇ ਦੱਸਿਆ ਕਿ ਦੋਵਾਂ ਜਾਣਿਆ ਵਿਚ ਪਿਛਲੀਆਂ ਪੰਚਾਇਤੀ ਚੋਣਾਂ ਸਮੇ ਤੋ ਆਪਸੀ ਰੰਜਿਸ਼ ਚੱਲ ਰਹੀ ਸੀ। ਜਿਸ ਰੰਜਿਸ਼ ਕਰਕੇ ਰਣਜੀਤ ਸਿੰਘ ਵਲੋਂ ਤੇਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਨਾਲ ਸਾਜਿਸ਼ ਰਚ ਕੇ ਤਰਲੋਚਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਨੇ ਪਿਛਲੀ ਵਾਰ ਵੀ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ ਪਰ ਚੋਣ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਦੇ ਨਾਲ ਹੀ ਤਰਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਸੋਮਵਾਰ ਦੀ ਸ਼ਾਮ ਉਸ ਦਾ ਕਤਲ ਕਰ ਦਿੱਤਾ ਗਿਆ।
Related Post
Popular News
Hot Categories
Subscribe To Our Newsletter
No spam, notifications only about new products, updates.