
National
0
ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੁਲਸ ਕੀਤਾ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ
- by Jasbeer Singh
- October 15, 2024

ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੁਲਸ ਕੀਤਾ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਮੁੰਬਈ : ਭਾਰਤ ਦੇ ਮਹਾਨਗਰ ਮੁੰਬਈ ਸ਼ਹਿਰ ਦੀ ਪੁਲਸ ਨੇ ਐਨ. ਸੀ. ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਜਿਸ ਦੀ ਪਛਾਣ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਰਹਿਣ ਵਾਲੇ ਹਰੀਸ਼ਕੁਮਾਰ ਬਾਲਕਰਮ (23) ਵਜੋਂ ਹੋਈ ਹੈ, ਗੋਲੀਬਾਰੀ ਕਰਨ ਵਾਲਿਆਂ ਨੂੰ ਪੈਸੇ ਅਤੇ ਹੋਰ ਮਾਲੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸੀ। ਅਧਿਕਾਰੀ ਨੇ ਦੱਸਿਆ ਕਿ ਬਾਲਕਰਮ ਮਹਾਰਾਸ਼ਟਰ ਦੇ ਪੁਣੇ ਦੇ ਵਾਰਜੇ ਇਲਾਕੇ ਵਿੱਚ ਸਕਰੈਪ ਡੀਲਰ ਵਜੋਂ ਕੰਮ ਕਰਦਾ ਹੈ ਅਤੇ ਇਸ ਨੂੰ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਯੂਪੀ ਦੇ ਬਹਿਰਾਇਚ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਕਰਨ ਉਪਰੰਤ ਮੁੰਬਈ ਲਿਆਂਦਾ ।