 
                                             
                                  National
                                 
                                    
  
    
  
  0
                                 
                                 
                              
                              
                              
                              ਦਿੱਲੀ ਦੰਗੇ ਮਾਮਲੇ ਵਿਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖਿ਼ਲਾਫ ਹੋਏ਼ ਦੋਸ਼ ਤੈਅ
- by Jasbeer Singh
- August 30, 2024
 
                              ਦਿੱਲੀ ਦੰਗੇ ਮਾਮਲੇ ਵਿਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖਿ਼ਲਾਫ ਹੋਏ਼ ਦੋਸ਼ ਤੈਅ ਨਵੀਂ ਦਿੱਲੀ : 1984 ਦੇ ਸਿੱਖ ਨਸਲਕੁਸ਼ੀ ਮਾਮਲਿਆਂ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਉਸ ਖ਼ਿਲਾਫ਼ ਗੁਰਦੁਆਰਾ ਪੁਲ ਬੰਗਸ਼ ਨੇੜੇ 3 ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ’ਚ ਧਾਰਾ 143, 147, 302, 109, 295 ਤਹਿਤ ਦੋਸ਼ ਤੈਅ ਕੀਤੇ ਹਨ ਅਤੇ ਹੁਣ ਉਸ ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ਅੱਗੇ ਵਧਾਈ ਜਾਵੇਗੀ। ਇਹ ਨਸਲਕੁਸ਼ੀ ਦੀ ਭਿਆਨਕ ਘਟਨਾ 31 ਅਕਤੂਬਰ, 1984 ਨੂੰ ਮੌਕੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਵੱਲੋਂ ਹੱਤਿਆ ਕੀਤੇ ਜਾਣ ਤੋਂ ਬਾਅਦ ਵਾਪਸੀ ਸੀ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     