post

Jasbeer Singh

(Chief Editor)

Patiala News

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ

post-img

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ ਪਟਿਆਲਾ, 11 ਅਪ੍ਰੈਲ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਸੰਗਰੂਰ ਰੋਡ ਤੇ ਸਥਿਤ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਪੰਜਾਬ ਪੁਲਸ ਦੇ 4 ਇੰਸਪੈਕਟਰਾਂ ਤੇ 8 ਹੋਰ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ 13, 14 ਮਾਰਚ ਦੀ ਦਰਮਿਆਨੀ ਰਾਤ ਨੂੰ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਸ਼ਾਮਲ 4 ਇੰਸਪੈਕਟਰਾਂ ਦੇ ਪਟਿਆਲਾ ਜੋਨ ਤੋਂ ਬਾਹਰ ਤਬਾਦਲਾ ਡੀ. ਜੀ. ਪੀ਼ ਪੰਜਾਬ ਤੋਂ ਕਰਨ ਦੀ ਮੰਗ ਕਰਦਿਆਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਇਹ ਇੰਸਪੈਕਟਰ ਉਨ੍ਹਾਂ ਦੇ ਪਰਿਵਾਰ ਤੇ ਜਾਨਲੇਵਾ ਹਮਲੇ ਦੇ ਦੋਸ਼ੀ ਹਨ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਗੰਭੀਰ ਖਤਰਾ ਪੈਦਾ ਹੋ ਗਿਆ ਹੈ। ਕੌਣ ਕੌਣ ਇੰਸਪੈਕਟਰਜ਼ ਸਨ ਸ਼ਮਾਲ : ਕਰਨਲ ਬਾਠ ਮਾਮਲੇ ਵਿੱਚ ਸ਼ਾਮਲ ਚਾਰ ਸਸਪੈਂਡਿਡ ਪੁਲਸ ਇੰਸਪੈਕਟਰਾਂ ਵਿਚ ਸ਼ਮਿੰਦਰ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਰੀ ਬੋਪਾਰਾਈ, ਅਤੇ ਰੌਣੀ ਸਿੰਘ ਸ਼ਾਮਲ ਹਨ । ਅਗਾਊਂ ਜ਼ਮਾਨਤ 'ਤੇ ਫ਼ੈਸਲਾ 16 ਅਪ੍ਰੈਲ ਤਕ ਸੁਰੱਖਿਅਤ ਰੱਖਿਆ ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਰੌਣੀ ਸਿੰਘ ਦੀ ਪਟੀਸ਼ਨ ਉੱਤੇ ਸੁਣਵਾਈ ਹੋਈ । ਕੋਰਟ ਨੇ ਆਗਊਂ ਜ਼ਮਾਨਤ ਉੱਤੇ ਫੈਸਲੇ ਨੂੰ 16 ਅਪ੍ਰੈਲ ਤੱਕ ਸੁਰੱਖਿਅਤ ਰੱਖਿਆ ਹੈ । ਦੱਸ ਦੇਈਏ ਕਿ ਗ੍ਰਿਫ਼ਤਾਰੀ ਉੱਤੇ ਅਸਥਾਈ ਰੋਕ ਲਗਾਉਣ ਲਈ ਪਟੀਸ਼ਨ ਪਾਈ ਸੀ ।

Related Post