
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਅਹੁਦੇ ਸੰ
- by Jasbeer Singh
- January 25, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦੀ ਟੀਮ ਨੂੰ ਦਿੜ੍ਹਬਾ ਦੇ ਵਿਕਾਸ ਕਾਰਜਾਂ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੜ੍ਹਬਾ/ ਸੰਗਰੂਰ, 25 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਅੱਜ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਬਣੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਅਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੇ ਅਹੁਦੇ ਸੰਭਾਲੇ । ਇਸ ਮੌਕੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੜ੍ਹਬਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇ ਤਾਂ ਕਿ ਦਿੜਬੇ ਨੂੰ ਹਰ ਪੱਖੋਂ ਮੋਹਰੀ ਬਣਾਇਆ ਜਾ ਸਕੇ । ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਵੱਡੀਆਂ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਦਿੜਬਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਗਿਆ ਹੈ ਅਤੇ ਅਨੇਕਾਂ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਇਸ ਮੌਕੇ ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਦੇ ਵਾਰਡਾਂ ਵਿੱਚੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਖਰੀਦੀਆਂ ਗਈਆਂ 5 ਨਵੀਆਂ ਗੱਡੀਆਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਸਮਾਗਮ ਦੌਰਾਨ ਐਸ ਡੀ ਐਮ ਰਾਜੇਸ਼ ਸ਼ਰਮਾ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ ।