
Patiala News
0
ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ
- by Jasbeer Singh
- October 16, 2024

ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਨੌਰ ਬਲਾਕ ਦੇ ਪਿੰਡ ਖੁੱਡਾ, ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਅਤੇ ਪਾਤੜਾਂ ਬਲਾਕ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਅੱਜ 16 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦੁਬਾਰਾ ਵੋਟਾਂ ਪੈਣਗੀਆਂ। ਬੀਤੀ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਵਿੱਚ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤਤਾ 73.57% ਰਹੀ ਹੈ।