
ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਪਹਿਲਾ, ਬ੍ਰਿਟਿਸ਼ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸਕੂਲ
- by Jasbeer Singh
- August 16, 2024

ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਪਹਿਲਾ, ਬ੍ਰਿਟਿਸ਼ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ ਪਟਿਆਲਾ ()- ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਦੇ ਫਾਈਨਲ ਮੈਚ ਦੌਰਾਨ ਸ੍ਰੀ ਰਜਿੰਦਰ ਧੀਮਾਨ (ਐੱਮ.ਡੀ. ਬਲਾਕ ਐਗਰੋ ਇੰਡਸਟਰੀ ਪਟਿਆਲਾ ਅਤੇ ਵਾਈਸ ਪ੍ਰੈਜੀਡੇਂਟ ਸਪੇਅਰ ਪਾਰਟਸ ਡੀਲਰ ਐਸੋਸੀਏਸ਼ਨ ਪਟਿਆਲਾ) , ਸ੍ਰੀ ਰਜੇਸ਼ ਮੰਡੋਰਾ ਜੀ (ਮਿਉਂਸੀਪਲ ਕੌਸਲਰ) ਅਤੇ ਸ੍ਰੀ ਆਗਿਆਕਾਰ ਸਿੰਘ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਸ੍ਰੀ ਰਜਿੰਦਰ ਧੀਮਾਨ ਜੀ, ਸ੍ਰੀ ਰਜੇਸ਼ ਮੰਡੋਰਾ ਜੀ ਅਤੇ ਸ੍ਰੀ ਆਗਿਆਕਾਰ ਸਿੰਘ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ। ਸ੍ਰੀ ਰਜਿੰਦਰ ਧੀਮਾਨ ਜੀ ਨੇ ਬੱਚਿਆਂ ਨੂੰ ਖੇਡਾਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ।ਸ੍ਰੀ ਰਜਿੰਦਰ ਧੀਮਾਨ ਜੀ ਨੇ ਕਿਹਾ ਕਿ ਹਰੇਕ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਸ੍ਰੀ ਰਜਿੰਦਰ ਧੀਮਾਨ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਹਰੀਸ਼ ਸਿੰਘ(ਪੀ.ਟੀ.ਆਈ.), ਸ੍ਰੀ ਅਨਿਲ ਕੁਮਾਰ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) , ਸ੍ਰੀ ਪ੍ਰਵੀਨ ਕੁਮਾਰ (ਕ੍ਰਿਕਟ ਕੋਚ), ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀ ਹਰਿੰਦਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.