post

Jasbeer Singh

(Chief Editor)

Patiala News

ਲੋਹੜੀ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਗੱਚਕ ਤੇ ਹੋਰ ਖਾਧ ਪਦਾਰਥਾਂ ਦੀ ਜਾਂਚ ਅਤੇ ਸੈਂਪਲਿੰਗ

post-img

ਲੋਹੜੀ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਗੱਚਕ ਤੇ ਹੋਰ ਖਾਧ ਪਦਾਰਥਾਂ ਦੀ ਜਾਂਚ ਅਤੇ ਸੈਂਪਲਿੰਗ -ਦੁੱਧ, ਦੁੱਧ ਤੋਂ ਬਣੇ ਪਦਾਰਥਾਂ ਸਮੇਤ ਗੱਚਕ ਤੇ ਹੋਰ ਮਿਠਾਈਆਂ ਤਿਆਰ ਕਰਨ ਲਈ ਵਰਤੀ ਜਾਣ ਵਾਲੇ ਸਮੱਗਰੀ ਦੇ 25 ਤੋਂ ਵੱਧ ਨਮੂਨੇ ਲਏ- ਡਾ ਗੁਰਪ੍ਰੀਤ ਕੌਰ ਪਟਿਆਲਾ, 9 ਜਨਵਰੀ 2026 : ਆ ਰਹੇ ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਉਣ ਲਈ ਜ਼ਿਲ੍ਹੇ ਅੰਦਰ ਜਾਂਚ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਅਧਿਕਾਰਤ ਅਫ਼ਸਰ (ਫੂਡ ਸੇਫ਼ਟੀ), ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਫੂਡ ਸੇਫ਼ਟੀ ਟੀਮ ਵੱਲੋਂ ਦੁੱਧ, ਦੁੱਧ ਤੋਂ ਬਣੇ ਪਦਾਰਥਾਂ ਅਤੇ ਗੱਚਕ ਵਰਗੀਆਂ ਪਰੰਪਰਾਗਤ ਮਿਠਾਈਆਂ ਤਿਆਰ ਕਰਨ ਲਈ ਵਰਤੀ ਜਾਣ ਵਾਲੇ ਸਮੱਗਰੀ ਦੇ 25 ਤੋਂ ਵੱਧ ਨਮੂਨੇ ਇਕੱਠੇ ਕੀਤੇ ਗਏ ਹਨ। ਇਹ ਨਮੂਨੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਜਾਂਚ ਲਈ ਲੈਬੋਰਟਰੀ ਵਿੱਚ ਭੇਜੇ ਗਏ ਹਨ । ਡਾ. ਗੁਰਪ੍ਰੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਮਿਠਾਈ ਦੀਆਂ ਦੁਕਾਨਾਂ, ਦੁੱਧ ਵੇਚਣ ਵਾਲਿਆਂ ਅਤੇ ਖਾਧ ਪਦਾਰਥਾਂ ਦੇ ਕਾਰੋਬਾਰੀ ਇਕਾਈਆਂ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਦੇ ਬਿਜ਼ਨਸ ਕਰਨ ਵਾਲਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਗੁਣਵੱਤਾ ਭਰਪੂਰ ਭੋਜਨ ਪਦਾਰਥਾਂ ਨੂੰ ਤਿਆਰ ਕਰਨ ਲਈ ਨਿਯਮਿਤ ਤਰੀਕੇ ਵਰਤਣ ਅਤੇ ਸਾਫ਼ ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਨਿਰਧਾਰਤ ਮਾਪਦੰਡਾਂ ਤੇ ਨਿਯਮਾਂ ਦੀ ਪਾਲਣਾ ਵੀ ਯਕੀਨੀ ਬਣਾਉਣ । ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਤਿਉਹਾਰਾਂ ਦੇ ਮੌਕੇ ‘ਤੇ ਮਿਲਾਵਟੀ ਜਾਂ ਗ਼ੈਰ-ਮਿਆਰੀ ਖਾਧ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਅਜਿਹੀ ਮੁਹਿੰਮ ਜਾਰੀ ਰਹੇਗੀ । ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਵਿਭਾਗ ਨੇ ਆਮ ਲੋਕਾਂ ਨੂੰ ਵਿ ਅਪੀਲ ਕੀਤੀ ਹੈ ਕਿ ਉਹ ਖਾਣ ਪੀਣ ਵਾਲੀਆਂ ਵਸਤੂਆਂ ਦੀ ਖਰੀਦ ਕਰਨ ਸਮੇਂ ਸੁਚੇਤ ਰਹਿਣ ਅਤੇ ਕਿਸੇ ਵੀ ਕਿਸਮ ਦੀ ਖਾਧ ਸੁਰੱਖਿਆ ਸੰਬੰਧੀ ਸ਼ਿਕਾਇਤ ਵਿਭਾਗ ਕੋਲ ਦਰਜ ਕਰਵਾਉਣ ।

Related Post

Instagram