post

Jasbeer Singh

(Chief Editor)

Patiala News

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਉਣ ਦਾ ਫੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ

post-img

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਉਣ ਦਾ ਫੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ ਪਟਿਆਲਾ 4 ਨਵੰਬਰ : ਸੋੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਚਾਰ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਅੱਗੇ ਪਾਏ ਜਾਣ ਦੇ ਫੈਸਲੇ ਨੂੰ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਆ ਰਿਹਾ, ਜਿਸ ਦੇ ਚੱਲਦਿਆਂ ਵੱਖ ਵੱਖ ਥਾਵਾਂ ’ਤੇ ਗੁਰਦੁਆਰਾ ਸਾਹਿਬ ਵਿਚ ਧਾਰਮਕ ਸਮਾਗਮ ਵੀ ਉਲੀਕੇ ਜਾਂਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਸਮੁੱਚੀ ਮਾਨਵਤਾ ਦੇ ਰਹਿਬਰ ਹਨ ਇਸ ਕਰਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗ ਕੀਤੀ ਸੀ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਇਆ ਜਾਵੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੰਗਾ ਫੈਸਲਾ ਕੀਤਾ, ਜਿਸ ਨਾਲ ਸਿੱਖ ਵਰਗ ਅੰਦਰ ਵੱਡੀ ਖੁਸ਼ੀ ਪਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਚੋਣਾਵੀਂ ਮਾਹੌਲ ਵਿਚ ਡਿਊਟੀ ਲੱਗੀਆਂ ਹੋਣ ਕਾਰਨ ਸੰਗਤਾਂ ਪ੍ਰਕਾਸ਼ ਪੁਰਬ ਮਨਾਉਣ ਤੋਂ ਵਾਂਝੀਆਂ ਰਹਿ ਜਾਣੀਆਂ ਸਨ, ਪਰ ਹੁਣ ਇਹ ਜ਼ਿਮਨੀ ਚੋਣਾਂ ਕੀਤੇ ਗਏ ਫੈਸਲੇ ਅਨੁਸਾਰ 20 ਨਵੰਬਰ ਨੂੰ ਹੋਣਗੀਆਂ ਅਤੇ ਸੰਗਤਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾ ਸਕਦੀਆਂ ਹਨ ।

Related Post