post

Jasbeer Singh

(Chief Editor)

Patiala News

ਆਧਾਰ ਮਿਤੀ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆ

post-img

ਆਧਾਰ ਮਿਤੀ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ -ਆਮ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ -ਵੋਟਰ ਸੂਚੀਆਂ ਦੇ ਡਰਾਫ਼ਟ ਦੀ ਛਪਾਈ 14 ਨੂੰ, 18 ਤੋਂ 25 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ -3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ ਪਟਿਆਲਾ, 13 ਨਵੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪਟਿਆਲਾ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਕਰਵਾਉਣ ਲਈ 1 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਆਧਾਰ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦੇ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੇ ਡਰਾਫ਼ਟ ਦੀ ਛਪਾਈ 14 ਨਵੰਬਰ ਨੂੰ ਹੋਵੇਗੀ । ਏ. ਡੀ. ਸੀ. ਨੇ ਦੱਸਿਆ ਕਿ 18 ਤੋਂ 25 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 3 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ । ਅਨੁਪ੍ਰਿਤਾ ਜੌਹਲ ਨੇ ਪਟਿਆਲਾ ਜ਼ਿਲ੍ਹੇ ਦੇ ਆਮ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿਖੇ ਵੋਟਰ ਸੂਚੀਆਂ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ । ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਸਮੇਤ ਜ਼ਿਲ੍ਹੇ ਦੀਆਂ ਨਗਰ ਪੰਚਾਇਤਾਂ ਸਨੌਰ, ਘੱਗਾ, ਘਨੌਰ, ਦੇਵੀਗੜ੍ਹ ਅਤੇ ਭਾਦਸੋਂ ਸਮੇਤ ਰਾਜਪੁਰਾ, ਸਮਾਣਾ, ਪਾਤੜਾਂ ਅਤੇ ਨਾਭਾ ਨਗਰ ਕੌਂਸਲਾਂ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦੀ ਮੁਹਿੰਮ ਲਈ ਪ੍ਰਬੰਧ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਡਰਾਫ਼ਟ ਪਬਲੀਕੇਸ਼ਨ, ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਕੇ ਵੋਟਰ ਸੂਚੀਆਂ ਨਿਯਤ ਮਿਤੀ ’ਤੇ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਿਪੋਰਟ ਰਾਜ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ ।

Related Post