post

Jasbeer Singh

(Chief Editor)

Patiala News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਜ਼ੇਲ੍ਹ ਸੰਗਰੂਰ ਦੇ ਆਲੇ ਦੁਆਲੇ ਦੇ 500 ਮੀਟਰ

post-img

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਜ਼ੇਲ੍ਹ ਸੰਗਰੂਰ ਦੇ ਆਲੇ ਦੁਆਲੇ ਦੇ 500 ਮੀਟਰ ਦੇ ਘੇਰੇ ਨੂੰ 'ਨੋ ਫ਼ਲਾਈ ਜ਼ੋਨ' ਐਲਾਨਿਆ ਸੰਗਰੂਰ, 14 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਜਤਿੰਦਰ ਜ਼ੋਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਸੰਗਰੂਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਅੰਦਰ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਇਸ ਏਰੀਏ ਨੂੰ ‘ਨੋ ਫ਼ਲਾਈ ਜ਼ੋਨ’ ਘੋਸ਼ਿਤ ਕੀਤਾ ਹੈ । ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ 15 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾ ਰਿਹਾ ਹੈ ਅਤੇ ਸੁਪਰਡੈਂਟ ਜੇਲ੍ਹ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫ਼ਰੰਸ ਵਿੱਚ ਆਜ਼ਾਦੀ ਦਿਹਾੜੇ ਮੌਕੇ ਇਸ ਖੇਤਰ ਨੂੰ ਨੋ ਫ਼ਲਾਈ ਜ਼ੋਨ ਐਲਾਨਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਆਜ਼ਾਦੀ ਦੇ ਜਸ਼ਨਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਦੇ ਮੱਦੇਨਜਰ ਲਿਆ ਗਿਆ ਹੈ। ਇਹ ਹੁਕਮ 14 ਅਗਸਤ ਤੋਂ 15 ਅਗਸਤ ਤੱਕ ਲਾਗੂ ਰਹਿਣਗੇ ।

Related Post