post

Jasbeer Singh

(Chief Editor)

Punjab

ਝੋਨੇ ਦੀ ਸੀਜ਼ਨ ਨੂੰ ਵੇਖਦੇ ਹੋਏ ਅਤੇ ਵਰਕਰਾਂ ਦੀ ਮੰਗ ਤੋਂ ਬਾਅਦ ਭਰਤੀ ਵਾਪਸੀ ਦੀ ਪ੍ਰਕਿਰਿਆ 30 ਜੂਨ ਤੱਕ ਵਧਾਈ ਗਈ - ਭ

post-img

ਝੋਨੇ ਦੀ ਸੀਜ਼ਨ ਨੂੰ ਵੇਖਦੇ ਹੋਏ ਅਤੇ ਵਰਕਰਾਂ ਦੀ ਮੰਗ ਤੋਂ ਬਾਅਦ ਭਰਤੀ ਵਾਪਸੀ ਦੀ ਪ੍ਰਕਿਰਿਆ 30 ਜੂਨ ਤੱਕ ਵਧਾਈ ਗਈ - ਭਰਤੀ ਕਮੇਟੀ ਜੁਲਾਈ ਮਹੀਨੇ ਵਿੱਚ ਡੈਲੀਗੇਟਾਂ ਦੀ ਚੋਣ ਕਰਨ ਉਪਰੰਤ ਪ੍ਰਧਾਨ ਸਮੇਤ ਦੂਜੇ ਅਹੁਦੇਦਾਰਾਂ ਦੀ ਚੋਣ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵਲੋਂ ਭਰਤੀ ਸਮੀਖਿਆ ਨੂੰ ਲੈਕੇ ਅਹਿਮ ਮੀਟਿੰਗ ਕੀਤੀ ਗਈ। ਭਰਤੀ ਕਮੇਟੀ ਮੈਬਰਾਂ ਨੇ ਜਾਰੀ ਭਰਤੀ ਮੁਹਿੰਮ ਤੇ ਸੰਤੁਸ਼ਟੀ ਜਾਹਿਰ ਕਰਦੇ ਹੋਏ ਕਿਹਾ ਕਿ ਹੁਣ ਤੱਕ ਭਰਤੀ ਪ੍ਰਕਿਰਿਆ ਨਿਰੋਲ ਪਾਰਦਰਸ਼ਤਾ ਅਤੇ ਉਤਸ਼ਾਹ ਨਾਲ ਚਲ ਰਹੀ ਹੈ। ਭਰਤੀ ਕਮੇਟੀ ਮੈਬਰਾਂ ਨੇ ਸਮੀਖਿਆ ਦੌਰਾਨ ਆਏ ਸੁਝਾਅ ਅਤੇ ਵਰਕਰਾਂ ਦੀ ਮੰਗ ਨੂੰ ਵੇਖਦੇ ਹੋਏ ਭਰਤੀ ਲਈ ਆਖਰੀ ਮਿਤੀ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਆਖਰੀ ਮਿਤੀ ਤੋਂ ਬਾਅਦ ਪ੍ਰਾਪਤ ਕਾਪੀਆਂ ਦੀ ਪੜਤਾਲ ਕਰਨ ਉਪਰੰਤ ਜੁਲਾਈ ਮਹੀਨੇ ਵਿੱਚ ਡੇਲੀਗੇਟਾਂ ਦੀ ਚੋਣ ਪੂਰੀ ਕਰ ਲਈ ਜਾਵੇਗੀ। ਡੇਲੀਗੇਟਾਂ ਦੀ ਚੋਣ ਕਰਨ ਉਪਰੰਤ ਜਨਰਲ ਇਜਲਾਸ ਲਈ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ ਤਾਂ ਕਿ ਹੁਕਮਨਾਮਾ ਸਾਹਿਬ ਦੇ ਇੰਨ ਬਿੰਨ ਪੂਰਤੀ ਲਈ ਪਾਰਟੀ ਦੇ ਵਿਧੀ ਵਿਧਾਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਦੀ ਚੋਣ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਵਿੱਚ ਅਕਾਲੀ ਵਰਕਰਾਂ ਨੂੰ ਸਵਾ ਲੱਖ ਬੂਟੇ ਲਗਾਉਣ ਦੇ ਹੁਕਮ ਹੋਏ ਸਨ, ਜਿਸ ਦੀ ਅੱਜ ਭਰਤੀ ਕਮੇਟੀ ਨੇ ਸ਼ੁਰੂਆਤ ਕਰ ਦਿੱਤੀ ਹੈ। ਭਰਤੀ ਕਮੇਟੀ ਮੈਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ, ਸਾਰੇ ਵਰਕਰ ਅਗਲੇ ਦਿਨਾਂ ਵਿੱਚ ਇੱਕ ਇੱਕ ਬੂਟਾ ਜ਼ਰੂਰ ਲਗਾਉਣ ਤਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁੱਕਮਾਂ ਅਨੁਸਾਰ ਵਾਤਾਵਰਣ ਦੀ ਸ਼ੰਭਾਲ ਹੋ ਸਕੇ ਅਤੇ ਬੂਟਾ ਲਗਾਉਦੇ ਹੋਏ ਆਪਣੀ ਤਸਵੀਰ ਸੋਸ਼ਲ ਮੀਡੀਆ ਦੇ ਪਲੇਟਫਾਰਮ ਤੇ ਵੀ ਜਰੂਰ ਸਾਂਝਾ ਕਰਨ।

Related Post