
ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰ
- by Jasbeer Singh
- October 9, 2024

ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਏ.ਡੀ.ਜੀ.ਪੀ. ਏ.ਐਸ ਰਾਏ ਨੇ ਕੀਤੀ ਕਾਸੋ ਆਪਰੇਸ਼ਨ ਦੀ ਅਗਵਾਈ, ਜ਼ਿਲਾ ਸੰਗਰੂਰ ਵਿੱਚ 20 ਵਿਸ਼ੇਸ਼ ਨਾਕੇ ਲਗਾਏ ਪੰਜਾਬ ਪੁਲਿਸ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਲਈ ਵਚਨਬੱਧ – ਏ.ਐਸ ਰਾਏ ਜਿਲ੍ਹਾ ਸੰਗਰੂਰ ਵਿਖੇ 17 ਗਜ਼ਟਿਡ ਅਫਸਰਾਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲਈ ਤਲਾਸ਼ੀ, ਸ਼ੱਕੀ ਵਿਅਕਤੀਆਂ/ਵਾਹਨਾਂ,ਬੱਸ ਸਟੈਂਡਾਂ,ਰੇਲਵੇ ਸਟੇਸ਼ਨਾਂ, ਹੋਟਲ ਅਤੇ ਸਰਾਵਾਂ ਦੀ ਕੀਤੀ ਚੈਕਿੰਗ - ਐਸ.ਐਸ.ਪੀ ਸਰਤਾਜ ਸਿੰਘ ਚਾਹਲ ਸੰਗਰੂਰ, 9 ਅਕਤੂਬਰ - ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਚਾਇਤੀ ਚੋਣਾਂ-2024 ਅਤੇ ਤਿਓਹਾਰਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਸੰਗਰੂਰ ਪੁਲਿਸ ਨੇ ਅੱਜ ਜ਼ਿਲ੍ਹਾ ਭਰ ਵਿੱਚ ਪੰਜਾਬ ਦੇ ਏ.ਡੀ.ਜੀ.ਪੀ ਸ੍ਰੀ ਏ.ਐਸ ਰਾਏ ਦੀ ਅਗਵਾਈ ਹੇਠ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਜ਼ਿਕਰਯੋਗ ਹੈ ਕਿ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ ਪੁਲਿਸ ਜ਼ਿਿਲ੍ਹਆਂ ਵਿੱਚ ਇੱਕੋ ਸਮੇਂ ਸਵੇਰੇ 11.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਚਲਾਈ ਗਈ, ਜਿਸ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਸ੍ਰ. ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸੰਗਰੂਰ ਦੀ ਨਿਗਰਾਨੀ ਹੇਠ 17 ਪੁਲਿਸ ਗਜ਼ਟਿਡ ਅਫਸਰਾਂ ਸਮੇਤ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 20 ਵਿਸ਼ੇਸ਼ ਨਾਕਿਆਂ ਸਮੇਤ ਹੋਰ ਥਾਵਾਂ ਉੱਤੇ ਸ਼ੱਕੀ ਵਿਅਕਤੀਆਂ/ਵਾਹਨਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਹੋਟਲਾਂ ਅਤੇ ਸਰਾਵਾਂ ਦੀ ਤਲਾਸ਼ੀ ਕੀਤੀ ਗਈ। ਸ਼੍ਰੀ ਏ.ਐਸ. ਰਾਏ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫਿਕ ਤੇ ਸੜਕ ਸੁਰੱਖਿਆ) ਪੰਜਾਬ ਨੇ ਸੰਗਰੂਰ ਵਿਖੇ ਨਿੱਜੀ ਤੌਰ 'ਤੇ ਮੁਹਿੰਮ ਦੀ ਨਿਗਰਾਨੀ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਨੂੰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦਾ ਪੂਰਨ ਭਰੋਸਾ ਦੇਣ ਲਈ ਅਤੇ ਗਲਤ ਅਨਸਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਪਹੁੰਚਾਉਣ ਲਈ ਇਹ ਸਪੈਸ਼ਲ ਕਾਰਡਨ ਅਤੇ ਸਰਚ ਆਪਰੇਸ਼ਨ (ਕਾਸੋ) ਚਲਾਇਆ ਗਿਆ ਹੈ। ਇਸ ਤਹਿਤ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 21 ਹਾਟ ਸਪਾਟ ਥਾਵਾਂ ਦੀ ਚੈਕਿੰਗ ਕੀਤੀ ਗਈ, 99 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ, 25 ਹਾਈਡੋਟਸ ਪਰ ਰੇਡ ਕੀਤੀ ਗਈ, 63 ਵਹੀਕਲਾਂ ਦੇ ਚਲਾਣ ਕੀਤੇ ਗਏ, 04 ਵਹੀਕਲ ਬਾਉਂਡ ਕੀਤੇ ਗਏ , 63 ਧਾਰਮਿਕ ਅਸਥਾਨਾਂ ਦੀ ਚੈਕਿੰਗ ਕੀਤੀ ਗਈ, 18 ਹੋਟਲ/ਸਰਾਂਵਾਂ ਚੈੱਕ ਕੀਤੀਆਂ, 05 ਰੇਲਵੇ ਸਟੇਸ਼ਨ ਅਤੇ 13 ਬੱਸ ਸਟੈਂਡ ਚੈੱਕ ਕੀਤੇ ਗਏ, 05 ਦੋਸੀਆਂ ਨੂੰ ਕਾਬੂ ਕਰਕੇ 05 ਮੁਕੱਦਮੇ ਦਰਜ ਕੀਤੇ ਅਤੇ 120 ਬੋਤਲਾਂ ਸਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ। ਮਾੜੇ ਅਨਸਰਾਂ ਖਿਲਾਫ ਕਾਰਵਾਈ ਜਾਰੀ ਰਹੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.