
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ’ਚ ਉਦਘਾਟਨ ਸਮਾਗਮ ਕਰਵਾਇਆ
- by Jasbeer Singh
- May 28, 2025

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ’ਚ ਉਦਘਾਟਨ ਸਮਾਗਮ ਕਰਵਾਇਆ -ਨਵੇਂ ਬਣੇ ਕਲਾਸ ਰੂਮ ’ਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅਤਿ ਆਧੁਨਿਕ ਸਹੂਲਤਾਂ : ਚੇਤਨ ਸਿੰਘ ਜੌੜਾਮਾਜਰਾ - ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਪਟਿਆਲਾ, 28 ਮਈ: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਦੀ ਦੇਖ ਰੇਖ ਹੇਠ ਬਲਾਕ ਪਟਿਆਲਾ - 2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁੱਜਰਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਦੋਨੋਂ ਸਕੂਲਾਂ ਅੰਦਰ ਨਵੇਂ ਬਣਾਏ ਗਏ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਨ ਲਈ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਬੀਪੀਈਓ ਪ੍ਰਿਥੀ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਦੇ ਹੈੱਡ ਟੀਚਰ ਕਿਰਨ ਕੌਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁੱਜਰਾਂ ਦੇ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਉਦਘਾਟਨੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਸਕੂਲਾਂ ਅੰਦਰ ਬੁਨਿਆਦੀ ਢਾਂਚੇ ਸਮੇਤ ਪੂਰੀ ਗਿਣਤੀ ਵਿੱਚ ਅਧਿਆਪਕ ਤਾਇਨਾਤ ਕੀਤੇ ਹੋਏ ਹਨ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਦਿੱਕਤ ਪਰੇਸ਼ਾਨੀ ਦੇ ਪੜ੍ਹਾਈ ਕਰ ਸਕਣ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਜਿਸ ਦੇ ਚਲਦਿਆਂ ਸੂਬੇ ਭਰ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਰੰਭੀ ਗਈ ਹੈ। ਜਿਸ ਤਹਿਤ ਹਰ ਇੱਕ ਸਕੂਲ ਅੰਦਰ ਜਾ ਕੇ ਉੱਥੋਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣੇ ਚਾਹੀਦੇ ਹਨ, ਜਿੱਥੇ ਮੁਫ਼ਤ ਵਿੱਚ ਬੱਚੇ ਚੰਗੀ ਸਿੱਖਿਆ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਬਣੇ ਕਲਾਸ ਰੂਮ ’ਚ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਵਿਖੇ ਚੌਥੀ ਜਮਾਤ ਵਿੱਚੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਸੈਂਟਰ ਹੈੱਡ ਟੀਚਰ ਪੂਰਨ ਸਿੰਘ ਵੱਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੀਏ ਗੁਰਦੇਵ ਸਿੰਘ ਟਿਵਾਣਾ, ਸਰਪੰਚ ਜਰਨੈਲ ਸਿੰਘ ਖੁਸਰੋਪੁਰ, ਸਾਬਕਾ ਸਰਪੰਚ ਅਮਨ ਕੌਰ ਅਤੇ ਉਹਨਾਂ ਦੇ ਪਤੀ ਹਰਵਿੰਦਰ ਸਿੰਘ, ਸਰਪੰਚ ਸ਼ੀਸ਼ਪਾਲ ਖੇੜੀ ਗੁੱਜਰਾਂ, ਬੀਐਮਟੀ ਹਰਪ੍ਰੀਤ ਸਿੰਘ ਅਤੇ ਖੁਸਰੋਪੁਰ ਸਕੂਲ ਦੇ ਸਟਾਫ਼ ਮੈਂਬਰ ਸਾਹਿਬ ਸਿੰਘ, ਪਰਮਿੰਦਰ ਕੌਰ ਅਤੇ ਸੁਖਜੀਤ ਸਿੰਘ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.